ਕਸ਼ਮੀਰ ਨਾਲ ਲੱਗਦੀ ਸਰਹੱਦ ‘ਤੇ ਗੋਲੀਬਾਰੀ ਰੋਕਣ ਲਈ ਬਣੀ ਸਹਿਮਤੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਅਤੇ ਪਾਕਿਸਤਾਨ ਦੀਆਂ ਫੌਜਾਂ ਨੇ ਅੱਜ ਕਿਹਾ ਕਿ ਉਹ ਕਸ਼ਮੀਰ ਵਿੱਚ ਕੌਮਾਂਤਰੀ ਸਰਹੱਦ ‘ਤੇ ਗੋਲੀਬਾਰੀ ਰੋਕਣ ਲਈ ਸਹਿਮਤ ਹਨ, ਜਿਥੇ ਪਿਛਲੇ ਕੁਝ ਮਹੀਨਿਆਂ ਤੋਂ ਗੋਲੀਬਾਰੀ ਜਾਰੀ ਹੈ। ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵਾਂ ਦੇਸ਼ਾਂ ਦੇ ਡਾਇਰੈਕਟਰ ਜਨਰਲ ਪੱਧਰ ਦੇ ਫੌਜੀ ਅਧਿਕਾਰੀਆਂ ਨੇ ਟੈਲੀਫੋਨ ਰਾਹੀਂ ਗੱਲਬਾਤ ਕੀਤੀ ਅਤੇ ਇੱਕ ਦੂਜੇ ਦੀਆਂ ਚਿੰਤਾਵਾਂ ‘ਤੇ ਵਿਚਾਰ ਕਰਨ ਲਈ ਸਹਿਮਤ ਹੋਏ। ਜਾਣਕਾਰੀ ਅਨੁਸਾਰ ਭਾਰਤੀ ਫੌਜ ਦੇ ਲੈਫਟੀਨੈਂਟ ਜਨਰਲ ਪਰਮਜੀਤ ਸਿੰਘ ਅਤੇ ਪਾਕਿ ਦੇ ਸੀਨੀਅਰ ਫੌਜੀ ਅਫਸਰਾਂ ਵਿਚਾਲੇ ਗੱਲਬਾਤ ਹੋਈ ਹੈ। ਇਸ ਗੱਲਬਾਤ ਦੌਰਾਨ ਗੋਲੀਬੰਦੀ ਦੀ ਉਲੰਘਣਾ ਅਤੇ ਕਸ਼ਮੀਰ ਸਬੰਧੀ ਮਾਮਲਿਆਂ ‘ਤੇ ਵੀ ਚਰਚਾ ਹੋਈ ਹੈ।
Check Also
ਹਰਿਆਣਾ ਦੀ ਯੂਟਿਊਬਰ ਜਯੋਤੀ ਮਲਹੋਤਰਾ ਦਾ ਰਿਮਾਂਡ 4 ਦਿਨਾਂ ਲਈ ਹੋਰ ਵਧਿਆ
ਜਯੋਤੀ ’ਤੇ ਪਾਕਿਸਤਾਨ ਲਈ ਜਾਸੂਸੀ ਕਰਨ ਦਾ ਹੈ ਆਰੋਪ ਹਿਸਾਰ/ਬਿਊਰੋ ਨਿਊਜ਼ : ਪਾਕਿਸਤਾਨ ਲਈ ਜਾਸੂਸੀ …