ਤਿੰਨ ਮਹੀਨਿਆਂ ਵਿੱਚ ਲਾਗੂ ਕਰੇਗੀ ਕਾਨੂੰਨ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਸਰਕਾਰ ਦੇਸ਼ ਵਿੱਚ ਡਿਜੀਟਲ ਕੰਟੈਂਟ ਨੂੰ ਨਿਯਮਤ ਕਰਨ ਲਈ ਕਾਨੂੰਨ ਲਿਆ ਰਹੀ ਹੈ ਤੇ ਇਹ ਕਾਨੂੰਨ ਅਗਲੇ ਤਿੰਨ ਮਹੀਨਿਆਂ ਵਿੱਚ ਲਾਗੂ ਕਰ ਦਿੱਤਾ ਜਾਵੇਗਾ। ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਅੱਜ ਇਸਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਕੰਪਨੀਆਂ ਲਈ ਕੰਮ ਕਰਨ ਦਾ ਢੁਕਵਾਂ ਪ੍ਰਬੰਧ ਹੋਣਾ ਚਾਹੀਦਾ ਹੈ। ਸੋਸ਼ਲ ਮੀਡੀਆ ਕੰਪਨੀਆਂ ਭਾਰਤ ਵਿੱਚ ਕਰੋਬਾਰ ਕਰਨ, ਪਰ ਦੋਹਰੇ ਮਾਪਦੰਡ ਨਹੀਂ ਚੱਲਣਗੇ। ਉਨ੍ਹਾਂ ਕਿਹਾ ਕਿ ਫਰਜ਼ੀ ਖ਼ਬਰਾਂ ਫੈਲਾਉਣ, ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਖੁੱਲ੍ਹ ਕੇ ਦੁਰਵਰਤੋਂ ਕਰਨ ਬਾਰੇ ਚਿੰਤਾ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀਆਂ ਅਸ਼ਲੀਲ ਤੇ ਉਨ੍ਹਾਂ ਦੀਆਂ ਬਦਲ ਕੇ ਪਾਈਆਂ ਤਸਵੀਰਾਂ ਨੂੰ 24 ਘੰਟਿਆਂ ਵਿੱਚ ਹਟਾਉਣਾ ਹੋਵੇਗਾ।

