ਭਗਵੰਤ ਮਾਨ ਤੇ ਗੁਰਦਾਸ ਮਾਨ ਸਣੇ ਵੱਡੀ ਗਿਣਤੀ ‘ਚ ਸੰਗੀਤ ਨੂੰ ਪਿਆਰ ਕਰਨ ਵਾਲਿਆਂ ਨੇ ਸਰਦੂਲ ਨੂੰ ਦਿੱਤੀ ਸ਼ਰਧਾਂਜਲੀ
ਖੰਨਾ/ਬਿਊਰੋ ਨਿਊਜ਼
ਅੱਜ ਉਦੋਂ ਬਹੁਤ ਵੱਡੀ ਧਾਰਮਿਕ ਮਿਸਾਲ ਦੇਖਣ ਨੂੰ ਮਿਲੀ ਜਦੋਂ ਸਰਦੂਲ ਸਿਕੰਦਰ ਦੀ ਦੇਹ ਨੂੰ ਸਪੁਰਦ-ਏ-ਖ਼ਾਕ ਕਰਨ ਲਈ ਪਿੰਡ ਖੇੜੀ ਨੌਧ ਸਿੰਘ ਦੇ ਸਰਪੰਚ ਰੁਪਿੰਦਰ ਸਿੰਘ ਰਮਲਾ ਨੇ ਆਪਣੀ ਜ਼ਮੀਨ ਦਾਨ ਦਿੱਤੀ। ਇਸ ਮੌਕੇ ਉਨ੍ਹਾਂ ਆਪਣੀ ਜ਼ਮੀਨ ਵਿਚੋਂ ਖੜ੍ਹੀ ਫ਼ਸਲ ਕੱਟਵਾ ਕੇ ਇਹ ਜ਼ਮੀਨ ਦਿੱਤੀ ਹੈ। ਸਰਪੰਚ ਰਮਲਾ ਨੇ ਕਿਹਾ ਕਿ ਸਰਦੂਲ ਇਸ ਪਿੰਡ ਦਾ ਜੰਮਪਲ ਸੀ ਤੇ ਉਸ ਨੇ ਦੇਸ਼ਾਂ-ਵਿਦੇਸ਼ਾਂ ਵਿਚ ਇਸ ਪਿੰਡ ਦਾ ਨਾਂ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਜਲਦ ਹੀ ਪਿੰਡ ਵਿਚ ਉਨ੍ਹਾਂ ਦੀ ਸ਼ਾਨਦਾਰ ਯਾਦਗਾਰ ਉਸਾਰੀ ਜਾਵੇਗੀ, ਜਿਥੇ ਹਰ ਸਾਲ ਉਨ੍ਹਾਂ ਦੀ ਯਾਦ ‘ਚ ਸੰਗੀਤ ਸੰਮੇਲਨ ਕਰਵਾਇਆ ਜਾਵੇਗਾ। ਧਿਆਨ ਰਹੇ ਕਿ ਸਰਦੂਲ ਸਿਕੰਦਰ ਦਾ ਲੰਘੇ ਕੱਲ੍ਹ ਦਿਹਾਂਤ ਹੋ ਗਿਆ ਸੀ। ਸਰਦੂਲ ਨੂੰ ਸ਼ਰਧਾਂਜਲੀ ਦੇਣ ਲਈ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਪ੍ਰਧਾਨ ਭਗਵੰਤ ਮਾਨ, ਗੁਰਦਾਸ ਮਾਨ, ਜਸਵੀਰ ਜੱਸੀ ਸਣੇ ਕਈ ਕਲਾਕਾਰ ਅਤੇ ਬਹੁਤ ਵੱਡੀ ਗਿਣਤੀ ਵਿਚ ਸੰਗੀਤ ਨੂੰ ਪਿਆਰ ਕਰਨ ਵਾਲੇ ਪਹੁੰਚੇ ਹੋਏ ਸਨ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …