ਤਾਮਿਲਨਾਡੂ ‘ਚ 9ਵੀਂ ਤੋਂ 11ਵੀਂ ਤੱਕ ਦੇ ਵਿਦਿਆਰਥੀ ਬਿਨਾ ਪੇਪਰ ਦਿੱਤਿਆਂ ਹੋਣਗੇ ਪਾਸ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਅੱਜ ਪੰਜਾਬ ਸਰਕਾਰ ਨੂੰ ਸਿਫ਼ਾਰਿਸ਼ ਕੀਤੀ ਹੈ ਕਿ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬੇ ‘ਚ ਪ੍ਰੀ ਨਰਸਰੀ ਤੋਂ ਲੈ ਕੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪੇਪਰ ਆਨਲਾਈਨ ਲਏ ਜਾਣ। ਜ਼ਿਕਰਯੋਗ ਹੈ ਕਿ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਵਿਚ 1 ਮਾਰਚ ਤੋਂ ਨਵੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਉਧਰ ਦੂਜੇ ਪਾਸੇ ਤਾਮਿਲਨਾਡੂ ਵਿਚ 9ਵੀਂ, 10ਵੀਂ ਤੇ ਗਿਆਰਵੀਂ ਦੇ ਵਿਦਿਆਰਥੀਆਂ ਨੂੰ ਇਮਤਿਹਾਨ ਨਹੀਂ ਦੇਣਾ ਪਏਗਾ ਤੇ ਇਹ ਸਾਰੇ ਅਗਲੀਆਂ ਜਮਾਤਾਂ ਵਿੱਚ ਦਾਖਲ ਹੋਣਗੇ। ਮੁੱਖ ਮੰਤਰੀ ਕੇ. ਪਲਾਨੀਸਵਾਮੀ ਨੇ ਵਿਧਾਨ ਸਭਾ ਵਿਚ ਐਲਾਨ ਕੀਤਾ ਕਿ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਸਰਕਾਰ ਨੇ ਇਹ ਸਾਰੇ ਵਿਦਿਆਰਥੀ ਪਾਸ ਕਰਨ ਦੀ ਨੀਤੀ ਅਪਣਾਈ ਹੈ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …