Breaking News
Home / ਪੰਜਾਬ / ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਆਪਣੀ ਹੀ ਪਾਰਟੀ ‘ਤੇ ਚੁੱਕੇ ਸਵਾਲ

ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਆਪਣੀ ਹੀ ਪਾਰਟੀ ‘ਤੇ ਚੁੱਕੇ ਸਵਾਲ

ਕਿਹਾ – 2022 ਵਿਚ ਕੈਪਟਨ ਦੇ ਨਾਮ ‘ਤੇ ਵੋਟ ਦੇਣ ਤੋਂ ਪਹਿਲਾਂ ਜ਼ਰੂਰ ਸੋਚਣਗੇ ਲੋਕ
ਚੰਡੀਗੜ੍ਹ/ਬਿਊਰੋ ਨਿਊਜ਼
ਇੱਕ ਪਾਸੇ ਜਿੱਥੇ ਕਾਂਗਰਸ ਨੂੰ ਵਿਰੋਧੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਆਪਣਿਆਂ ਵੱਲੋਂ ਵੀ ਸਮੇਂ ਸਮੇਂ ਸਿਰ ਬਾਗ਼ੀ ਸੁਰ ਅਪਣਾਏ ਜਾ ਰਹੇ ਹਨ। ਇਸਦੇ ਚਲਦਿਆਂ ਅੱਜ ਇਕ ਵਾਰ ਫਿਰ ਕਾਂਗਰਸੀ ਵਿਧਾਇਕ ਪਰਗਟ ਸਿੰਘ ਵੱਲੋਂ ਆਪਣੀ ਹੀ ਪਾਰਟੀ ਵਿਰੁੱਧ ਤਿੱਖੇ ਤੇਵਰ ਦਿਖਾਏ ਗਏ। ਪਰਗਟ ਸਿੰਘ ਦਾ ਕਹਿਣਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਕੈਪਟਨ ਅਮਰਿੰਦਰ ਦੇ ਨਾਮ ‘ਤੇ ਕਾਂਗਰਸ ਨੂੰ ਵੋਟ ਦੇਣ ਤੋਂ ਪਹਿਲਾਂ ਲੋਕ ਇੱਕ ਵਾਰ ਜ਼ਰੂਰ ਸੋਚਣਗੇ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਸੀ ਕਿ 2022 ਦੀਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹੀ ਲੜੀਆਂ ਜਾਣਗੀਆਂ। ਪੰਜਾਬ ਵਿਚੋਂ ਨਸ਼ਾ ਖਤਮ ਕਰਨ ਦੇ ਕੈਪਟਨ ਅਮਰਿੰਦਰ ਵਲੋਂ ਕੀਤੇ ਗਏ ਵਾਅਦੇ ‘ਤੇ ਵੀ ਪਰਗਟ ਸਿੰਘ ਨੇ ਸਵਾਲ ਚੁੱਕੇ।

Check Also

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਭਾ ਜੇਲ੍ਹ ’ਚੋਂ ਰਿਹਾਅ ਹੋਏ

20 ਹਜ਼ਾਰ ਕਰੋੜ ਦੇ ਘੁਟਾਲੇ ਮਾਮਲੇ ’ਚ ਅਦਾਲਤ ਨੇ ਦਿੱਤੀ ਜ਼ਮਾਨਤ ਲੁਧਿਆਣਾ/ਬਿਊਰੋ ਨਿਊਜ਼ : ਸੀਨੀਅਰ …