ਕੁੰਡੂ ਨੇ ਕਿਸਾਨੀ ਸੰਘਰਸ਼ ਦੀ ਕੀਤੀ ਸੀ ਹਮਾਇਤ
ਰੋਹਤਕ/ਬਿਊਰੋ ਨਿਊਜ਼
ਇਨਕਮ ਟੈਕਸ ਵਿਭਾਗ ਦੀ ਟੀਮ ਨੇ ਹਰਿਆਣਾ ਦੇ ਮਹਮ ਤੋਂ ਆਜ਼ਾਦ ਵਿਧਾਇਕ ਬਲਰਾਜ ਕੁੰਡੂ ਦੀ ਰਿਹਾਇਸ਼ ਸਮੇਤ ਉਸ ਦੀਆਂ 30 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨਕਮ ਟੈਕਸ ਵਿਭਾਗ ਨੇ ਹਿਸਾਰ, ਦਿੱਲੀ, ਗੁਰੂਗ੍ਰਾਮ, ਰੋਹਤਕ ਅਤੇ ਕੁੰਡੂ ਦੇ ਸਹੁਰੇ ਘਰ ਛਾਪੇ ਮਾਰੇ। ਵਿਧਾਇਕ ਨੇ ਹਾਲ ਹੀ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲਿਆ ਸੀ। ਜ਼ਿਕਰਯੋਗ ਹੈ ਕਿ ਬਲਰਾਜ ਕੁੰਡੂ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਅਤੇ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਸੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਕੁੰਡੂ ਨੇ ਦਿੱਲੀ ਵਿਖੇ ਕਿਸਾਨਾਂ ਵਲੋਂ ਕੱਢੀ ਗਈ ਟਰੈਕਟਰ ਪਰੇਡ ਵਿਚ ਵੀ ਸ਼ਮੂਲੀਅਤ ਕੀਤੀ ਸੀ।
Check Also
ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …