ਸੰਜੇ ਸਿੰਘ ਨੇ ਕਿਹਾ – ਕੇਂਦਰ ਸਰਕਾਰ ਆਪਣੇ ਹਰ ਵਾਅਦੇ ਤੋਂ ਮੁੱਕਰੀ
ਨਾਭਾ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਅੰਨਦਾਤਾ ਕਿਸਾਨ ਨੂੰ ਖਾਲਿਸਤਾਨੀ, ਪਾਕਿਸਤਾਨੀ, ਵੱਖਵਾਦੀ ਅਤੇ ਅੱਤਵਾਦੀ ਕਹਿ ਕੇ ਬਦਨਾਮ ਕੀਤੇ ਜਾਣਾ ਅਤਿ ਨਿੰਦਣਯੋਗ ਹੈ। ਇਹ ਵਿਚਾਰ ਨਾਭਾ ਵਿਖੇ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਮੈਂਬਰ ਰਾਜ ਸਭਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਆਪਣੇ ਵਲੋਂ ਕੀਤੇ ਹਰ ਵਾਅਦੇ ਤੋਂ ਮੁੱਕਰੀ ਹੈ। ਮਹਿੰਗਾਈ ਦਿਨੋ ਦਿਨ ਵਧ ਰਹੀ ਹੈ ਅਤੇ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਸੰਜੇ ਸਿੰਘ ਨੇ ਕਿਹਾ ਕਿ ਜਥੇ ਨੂੰ ਨਨਕਾਣਾ ਸਾਹਿਬ ਵਿਖੇ ਜਾਣ ਤੋਂ ਰੋਕੇ ਜਾਣਾ ਵੀ ਮੰਦਭਾਗਾ ਹੈ।
Check Also
ਡਾ.ਅਟਵਾਲ ਦੀ ਅੰਤਿਮ ਅਰਦਾਸ ਵੇਲੇ ਵੱਡੀ ਗਿਣਤੀ ਵਿੱਚ ਪੁੱਜੇ ਸਾਹਿਤਕਾਰ
ਚੰਡੀਗੜ੍ਹ :ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਦੇ …