ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦਾ ਚੇਅਰਮੈਨ ਬਣ ਕੇ ਜਲੰਧਰ ਪੁੱਜੇ ਸਾਂਪਲਾ ਦਾ ਕਿਸਾਨਾਂ ਵਲੋਂ ਡਟਵਾਂ ਵਿਰੋਧ
ਜਲੰਧਰ/ਬਿਊਰੋ ਨਿਊਜ਼
ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਬਣਨ ਤੋਂ ਬਾਅਦ ਪਹਿਲੀ ਵਾਰ ਜਲੰਧਰ ਪਹੁੰਚੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਦਾ ਕਿਸਾਨਾਂ ਨੇ ਤਿੱਖਾ ਵਿਰੋਧ ਕੀਤਾ। ਕਿਸਾਨਾਂ ਨੂੰ ਜਿਉਂ ਹੀ ਵਿਜੈ ਸਾਂਪਲਾ ਦੇ ਸਰਕਟ ਹਾਊਸ ‘ਚ ਪਹੁੰਚਣ ਬਾਰੇ ਪਤਾ ਲੱਗਾ ਤਾਂ ਉਹ ਵਿਰੋਧ ਕਰਨ ਪਹੁੰਚ ਗਏ। ਪੁਲਿਸ ਨੇ ਵੀ ਸਰਕਟ ਹਾਊਸ ਨੂੰ ਛਾਉਣੀ ‘ਚ ਤਬਦੀਲ ਕਰ ਦਿੱਤਾ ਸੀ। ਉਥੇ ਪਹੁੰਚੇ ਕਿਸਾਨਾਂ ਨੂੰ ਪੁਲਿਸ ਨੇ ਬੈਰੀਕੇਡਜ਼ ਲਗਾ ਕੇ ਅੱਗੇ ਵਧਣ ਤੋਂ ਰੋਕ ਦਿੱਤਾ। ਮੌਕੇ ‘ਤੇ ਵਿਜੈ ਸਾਂਪਲਾ ਦੇ ਸਮਰਥਕ ਵੀ ਪਹੁੰਚ ਗਏ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਂਪਲਾ ਨੂੰ ਗਾਰਡ ਆਫ ਆਨਰ ਵੀ ਦਿੱਤਾ। ਸਰਕਟ ਹਾਊਸ ਦੇ ਬਾਹਰ ਕਿਸਾਨਾਂ ਨੇ ਵਿਜੇ ਸਾਂਪਲਾ ਮੁਰਦਾਬਾਦ ਦੇ ਜੰਮ ਕੇ ਨਾਅਰੇ ਲਗਾਏ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …