ਕਿਹਾ – ਖੇਤੀ ਕਾਨੂੰਨਾਂ ਦੇ ਵਿਰੋਧ ਵਿਚ 50 ਰੁਪਏ ਲੀਟਰ ਵਿਕਣ ਵਾਲਾ ਦੁੱਧ ਹੁਣ 100 ਰੁਪਏ ਲੀਟਰ ਵੇਚਾਂਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਦਾ ਵਿਰੋਧ ਦਿਨੋ ਦਿਨ ਹੋਰ ਵਧਦਾ ਜਾ ਰਿਹਾ ਹੈ। ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਲਗਾਤਾਰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਅਤੇ ਕਿਸਾਨਾਂ ਦੀਆਂ ਮਹਾਂਪੰਚਾਇਤਾਂ ਵੀ ਹੋ ਰਹੀਆਂ ਹਨ। ਭਾਰਤੀ ਕਿਸਾਨ ਯੂਨੀਅਨ ਨੇ ਹੁਣ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਵੱਡਾ ਐਲਾਨ ਕਰ ਦਿੱਤਾ ਹੈ। ਸਿੰਘੂ ਬਾਰਡਰ ‘ਤੇ ਬੈਠੇ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂਆਂ ਨੇ ਦੁੱਧ ਦੀਆਂ ਕੀਮਤਾਂ ਵਿਚ ਵਾਧਾ ਕਰਨ ਦੀ ਗੱਲ ਕਹੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਮਲਕੀਤ ਸਿੰਘ ਨੇ ਦੱਸਿਆ ਕਿ ਇਕ ਮਾਰਚ ਤੋਂ ਕਿਸਾਨ ਦੁੱਧ ਦੀਆਂ ਕੀਮਤਾਂ ਵਿਚ ਵਾਧਾ ਕਰਨ ਜਾ ਰਹੇ ਹਨ, ਜਿਸ ਤੋਂ ਬਾਅਦ 50 ਰੁਪਏ ਲੀਟਰ ਵਿਕਣ ਵਾਲਾ ਦੁੱਧ 100 ਰੁਪਏ ਪ੍ਰਤੀ ਲੀਟਰ ਵੇਚਿਆ ਜਾਵੇਗਾ। ਮਲਕੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਧਾ ਕੇ ਕਿਸਾਨਾਂ ਨੂੰ ਚਾਰੇ ਪਾਸਿਓਂ ਘੇਰਨ ਦੀ ਕੋਸ਼ਿਸ਼ ਕੀਤੀ ਹੈ, ਪਰ ਸੰਯੁਕਤ ਕਿਸਾਨ ਮੋਰਚੇ ਨੇ ਇਸਦਾ ਹੱਲ ਕੱਢਣ ਲਈ ਦੁੱਧ ਦੀਆਂ ਕੀਮਤਾਂ ਦੁੱਗਣੀਆਂ ਕਰਨ ਦਾ ਫੈਸਲਾ ਕੀਤਾ ਹੈ।
Check Also
ਕਾਂਗਰਸ ਪਾਰਟੀ ਦਾ ਦੋ ਦਿਨਾ 84ਵਾਂ ਸੈਸ਼ਨ ਗੁਜਰਾਤ ਦੇ ਅਹਿਮਦਾਬਾਦ ’ਚ ਹੋਇਆ ਸ਼ੁਰੂ
ਮਲਿਕਾ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕੀਤੀ ਸ਼ਮੂਲੀਅਤ ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ …