Breaking News
Home / ਭਾਰਤ / ਦਿੱਲੀ ਕਿਸਾਨ ਅੰਦੋਲਨ ਦੇ ਤਿੰਨ ਮਹੀਨੇ ਹੋਏ ਪੂਰੇ

ਦਿੱਲੀ ਕਿਸਾਨ ਅੰਦੋਲਨ ਦੇ ਤਿੰਨ ਮਹੀਨੇ ਹੋਏ ਪੂਰੇ

ਕਿਸਾਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦ੍ਰਿੜ੍ਹ

ਨਵੀਂ ਦਿੱਲੀ/ਬਿਊਰੋ ਨਿਊਜ਼

ਭਾਰਤ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਦੇ ਕਿਸਾਨਾਂ ਵੱਲੋਂ ਵਿੱਢੇ ਦਿੱਲੀ ਕਿਸਾਨ ਅੰਦੋਲਨ ਨੂੰ ਅੱਜ ਪੂਰੇ ਤਿੰਨ ਮਹੀਨੇ ਹੋ ਗਏ ਹਨ। ਇਸ ਤਿੰਨ ਮਹੀਨਿਆਂ ਦੇ ਅੰਦੋਲਨ ਦੌਰਾਨ ਭਾਰਤ ਸਰਕਾਰ ਅਤੇ ਸੰਘਰਸ਼ ਕਰ ਰਹੀਆਂ 32 ਕਿਸਾਨ ਜਥੇਬੰਦੀਆਂ ਵਿਚਾਲੇ ਕਈ ਦੌਰ ਦੀ ਗੱਲਬਾਤ ਹੋ ਚੁੱਕੀ ਹੈ। ਪ੍ਰੰਤੂ ਇਨ੍ਹਾਂ ਸਾਰੇ ਦੌਰਾਂ ਦੀ ਗੱਲਬਾਤ ਦੌਰਾਨ ਕੋਈ ਸਾਰਥਕ ਨਤੀਜੇ ਸਾਹਮਣੇ ਨਹੀਂ ਆਏ। ਇਕ ਪਾਸੇ ਜਿੱਥੇ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਦੇ ਫਾਇਦੇ ਗਿਣਾਉਂਦੀ ਨਹੀਂ ਥੱਕ ਰਹੀ, ਉਥੇ ਹੀ ਦੂਜੇ ਪਾਸੇ ਦੇਸ਼ ਭਰ ਦੇ ਕਿਸਾਨ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ’ਤੇ ਅੜੇ ਹੋਏ ਹਨ ਅਤੇ ਕਿਸਾਨ ਜਥੇਬੰਦੀਆਂ ਆਖ ਰਹੀਆਂ ਹਨ ਕਿ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਇਲਾਵਾ ਸਾਨੂੰ ਹੋਰ ਕੁੱਝ ਮਨਜ਼ੂਰ ਨਹੀਂ ਹੈ। ਕਿਸਾਨ ਜਥੇਬੰਦੀਆਂ ਨੇ ਮੋਦੀ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਾਨੂੰ ਇਹ ਸੰਘਰਸ਼ ਸਾਲਾਂਬੱਧੀ ਵੀ ਜਾਰੀ ਰੱਖਣਾ ਪਿਆ ਤਾਂ ਅਸੀਂ ਇਸ ਨੂੰ ਸਾਲਾਂਬੱਧੀ ਹੀ ਲੜਾਂਗੇ ਅਤੇ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਰਹਾਂਗੇ।

Check Also

ਭਾਰਤ ਦੇ 11 ਸੂਬਿਆਂ ’ਚ ਲੋਕ ਸਭਾ ਦੇ ਤੀਜੇ ਪੜਾਅ ਦੀਆਂ ਵੋਟਾਂ ਭਲਕੇ ਮੰਗਲਵਾਰ ਨੂੰ

93 ਸੀਟਾਂ ’ਤੇ ਪੈਣਗੀਆਂ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਚੋਣਾਂ ਦੇ ਤੀਜੇ …