Breaking News
Home / ਪੰਜਾਬ / ਕਿਸਾਨੀ ਅੰਦੋਲਨ ਦੌਰਾਨ ਪਟਿਆਲਾ ਜ਼ਿਲ੍ਹੇ ਦੇ 18 ਸਾਲਾ ਨੌਜਵਾਨ ਦੀ ਹੋਈ ਮੌਤ

ਕਿਸਾਨੀ ਅੰਦੋਲਨ ਦੌਰਾਨ ਪਟਿਆਲਾ ਜ਼ਿਲ੍ਹੇ ਦੇ 18 ਸਾਲਾ ਨੌਜਵਾਨ ਦੀ ਹੋਈ ਮੌਤ

ਸਮੁੱਚੇ ਇਲਾਕੇ ’ਚ ਛਾਈ ਸੋਗ ਦੀ ਲਹਿਰ

ਭਾਦਸੋਂ/ਬਿਊਰੋ ਨਿਊਜ਼

ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੇ ਸਿੰਘੂ ਬਾਰਡਰ ’ਤੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਅੰਦੋਲਨ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਥਾਣਾ ਭਾਦਸੋਂ ਅਧੀਨ ਪੈਂਦੇ ਪਿੰਡ ਖੇੜੀ ਜੱਟਾਂ ਦੇ ਇਕ 18 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਪੁੱਤਰ ਜਸਵਿੰਦਰ ਸਿੰਘ ਦਿੱਲੀ ਵਿਖੇ ਧਰਨੇ ’ਚ ਸ਼ਮੂਲੀਅਤ ਕਰ ਰਿਹਾ ਸੀ ਅਤੇ ਲੰਘੀ ਰਾਤ ਉਸ ਦੀ ਅਚਾਨਕ ਤਬੀਅਤ ਵਿਗੜਨ ਕਾਰਨ ਅੱਜ ਸਵੇਰੇ ਉਸ ਦੀ ਮੌਤ ਹੋ ਗਈ। ਜਦੋਂ ਨਵਜੋਤ ਦੀ ਮੌਤ ਦੀ ਖ਼ਬਰ ਪਿੰਡ ਖੇੜੀ ਵਿਖੇ ਪੁੱਜੀ ਤਾਂ ਸਮੁੱਚੇ ਇਲਾਕੇ ’ਚ ਸੋਗ ਦੀ ਲਹਿਰ ਛਾ ਗਈ ਹੈ। ਇਥੇ ਜ਼ਿਕਰਯੋਗ ਹੈ ਕਿ ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸੈਕੜੇ ਕਿਸਾਨਾਂ ਦੀ ਜਾਨ ਚਲੀ ਗਈ ਹੈ। ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਕੋਈ ਸੁਣਵਾਈ ਨਾ ਹੋਣ ਤੋਂ ਦੁਖੀ ਬਰਨਾਲਾ ਜ਼ਿਲ੍ਹੇ ਦੇ ਪਿੰਡ ਜੈਮਲ ਸਿੰਘ ਵਾਲਾ ਦੇ ਨੌਜਵਾਨ ਸਤਵੰਤ ਸਿੰਘ ਨੇ ਅੱਜ ਖੁਦਕੁਸ਼ੀ ਕਰ ਲਈ, ਜੋ ਇਕ ਦਿਨ ਪਹਿਲਾਂ ਹੀ ਦਿੱਲੀ ਅੰਦੋਲਨ ਤੋਂ ਪਿੰਡ ਪਰਤਿਆ ਸੀ।

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …