Breaking News
Home / ਪੰਜਾਬ / ਮਜ਼ਦੂਰ ਆਗੂ ਨੌਦੀਪ ਕੌਰ ਨੂੰ ਮਿਲੀ ਜ਼ਮਾਨਤ

ਮਜ਼ਦੂਰ ਆਗੂ ਨੌਦੀਪ ਕੌਰ ਨੂੰ ਮਿਲੀ ਜ਼ਮਾਨਤ

ਕਰਨਾਲ ਜੇਲ੍ਹ ਵਿਚੋਂ ਅੱਜ ਹੀ ਹੋਣਗੇ ਰਿਹਾਅ

ਚੰਡੀਗੜ੍ਹ/ਬਿਊਰੋ ਨਿਊਜ਼

ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਜ਼ਦੂਰ ਆਗੂ ਨੌਦੀਪ ਕੌਰ ਨੂੰ ਉਸ ਦੇ ਵਿਰੁੱਧ ਦਰਜ ਤੀਜੀ ਐਫ. ਆਈ. ਆਰ. ’ਚ ਜ਼ਮਾਨਤ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਉਨ੍ਹਾਂ ਦੀ ਇਹ ਕੋਸ਼ਿਸ਼ ਹੈ ਕਿ ਨੌਦੀਪ ਕੌਰ ਨੂੰ ਅੱਜ ਹੀ ਕਰਨਾਲ ਜੇਲ੍ਹ ’ਚੋਂ ਰਿਹਾਅ ਕਰਵਾ ਲਿਆ ਜਾਵੇਗਾ। ਇਸ ਤੋਂ ਪਹਿਲਾਂ ਨੌਦੀਪ ਕੌਰ ਨੂੰ ਦੋ ਕੇਸਾਂ ਵਿਚੋਂ ਜ਼ਮਾਨਤ ਮਿਲ ਚੁੱਕੀ ਸੀ ਅਤੇ ਤੀਜੇ ਕੇਸ ਵਿਚੋਂ ਅੱਜ ਜ਼ਮਾਨਤ ਮਿਲ ਗਈ ਹੈ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਮਜ਼ਦੂਰ ਆਗੂ ਨੌਦੀਪ ਕੌਰ ਲੰਘੀ 12 ਜਨਵਰੀ ਤੋਂ  ਜੇਲ੍ਹ ਵਿਚ ਬੰਦ ਹੈ। ਇਸ ਦੇ ਨਾਲ 26 ਜਨਵਰੀ ਨੂੰ ਦਿੱਲੀ ਵਿਖੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ 18 ਹੋਰ ਕਿਸਾਨਾਂ ਨੂੰ ਵੀ ਅੱਜ ਜ਼ਮਾਨਤ

Check Also

ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ

ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।