Breaking News
Home / ਪੰਜਾਬ / ਪੰਜਾਬ ਵਿੱਚ ਪੁਲਿਸ ਅਤੇ ਖੁਫੀਆ ਤੰਤਰ ਫੇਲ੍ਹ

ਪੰਜਾਬ ਵਿੱਚ ਪੁਲਿਸ ਅਤੇ ਖੁਫੀਆ ਤੰਤਰ ਫੇਲ੍ਹ

7ਪੁਲਿਸ ਅਕਾਲੀ-ਭਾਜਪਾ ਨੇਤਾਵਾਂ ਦੀ ਸੇਵਾ ਵਿੱਚ ਲੱਗੀ : ਖਹਿਰਾ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਬੁਲਾਰੇ ਸੁਖਪਾਲ ਸਿੰਘ ਖਹਿਰਾ ਅਤੇ ਸੀਨੀਅਰ ਨੇਤਾ ਮੇਜਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਹੈ ਅਤੇ ਚਾਰੇ ਪਾਸੇ ਅਰਾਜਕਤਾ ਫੈਲੀ ਹੋਈ ਹੈ। ਅਜਿਹੀ ਹਾਲਤ ਵਿੱਚ ਪੰਜਾਬ ਦਾ ਆਮ ਨਾਗਰਿਕ ਡਰ ਮਹਿਸੂਸ ਕਰ ਰਿਹਾ ਹੈ।ઠ
ਉਨ੍ਹਾਂ ਨੇ ਕਿਹਾ ਕਿ ਹਾਲਤਾਂ ਦਾ ਅੰਦਾਜਾ ਪਿਛਲੇ 1 ਸਾਲ ਵਿੱਚ ਹੋਈਆਂ ਘਟਨਾਵਾਂ ਤੋਂ ਲਗਾਇਆ ਜਾ ਸਕਦਾ ਹੈ ਕਿ ਕਿਸ ਪ੍ਰਕਾਰ ਪੰਜਾਬ ਵਿੱਚ ਵੱਖ-ਵੱਖ ਧਰਮਾਂ ਅਤੇ ਸੰਪ੍ਰਦਾਏ ਦੇ ਪ੍ਰਮੁੱਖ ਵਿਅਕਤੀਆਂ ਉੱਤੇ ਜਾਨਲੇਵਾ ਹਮਲੇ ਹੋ ਰਹੇ ਹਨ। ਇਸ ਦੇ ਚਲਦੇ ਨਾਮਧਾਰੀ ਸੰਪ੍ਰਦਾ ਦੇ ਗੁਰੂ ਮਾਤਾ ਚੰਦ ਕੌਰ ਦੀ ਜਾਨ ਚੱਲੀ ਗਈ ਸੀ ਅਤੇ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਹਮਲੇ ਵਿੱਚ ਬਾਲ-ਬਾਲ ਬਚ ਗਏ ਸਨ। ਆਰਐਸਐਸ ਦੇ ਆਗੂ ਜਗਦੀਸ਼ ਗਗਨੇਜਾ ਉੱਤੇ ਭੀੜ-ਭਾੜ ਵਾਲੇ ਇਲਾਕੇ ਵਿੱਚ ਹੋਏ ਹਮਲੇ ਤੋਂ ਬਾਅਦ ਤਾਂ ਇਹ ਗੱਲ ਸਪੱਸ਼ਟ ਹੋ ਗਈ ਹੈ ਕਿ ਪੰਜਾਬ ਪੁਲਿਸ ਅਤੇ ਉਨ੍ਹਾਂ ਦਾ ਖੁਫੀਆ ਤੰਤਰ ਬਿਲਕੁਲ ਫੇਲ੍ਹ ਹੈ। ਉਨ੍ਹਾਂ ਕਿਹਾ ਕਿ ਪੁਲਿਸ ਤਾਂ ਅਕਾਲੀ-ਭਾਜਪਾ ਨੇਤਾਵਾਂ ਦੀ ਸੇਵਾ ਵਿਚ ਲੱਗੀ ਹੋਈ ਹੈ।

Check Also

ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਭਲਕੇ 23 ਨਵੰਬਰ ਨੂੰ

ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵਿਚਾਲੇ ਚੋਣ ਮੁਕਾਬਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚਾਰ ਵਿਧਾਨ …