ਓਨਟਾਰੀਓ/ਬਿਊਰੋ ਨਿਊਜ : ਭਾਰਤ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ਼ ਦਿੱਲੀ ਦੀਆਂ ਸਰਹੱਦਾਂ ‘ਤੇ ਲੰਮੇ ਸਮੇਂ ਤੋਂ ਕਿਸਾਨ ਸ਼ਾਂਤਮਈ ਅੰਦੋਲਨ ਕਰ ਰਹੇ ਹਨ। ਇਹ ਕਿਸਾਨੀ ਅੰਦੋਲਨ ਅਜੇ ਵੀ ਦਿੱਲੀ ਦੀਆਂ ਸਰਹੱਦਾਂ ‘ਤੇ ਜਾਰੀ ਹੈ ਅਤੇ ਇਸ ਅੰਦੋਲਨ ਦੌਰਾਨ ਸੈਂਕੜੇ ਹੀ ਕਿਸਾਨ ਸ਼ਹੀਦੀਆਂ ਪਾ ਚੁੱਕੇ ਚੁੱਕੇ ਹਨ। ਕਿਸਾਨ ਜਥੇਬੰਦੀਆਂ ਇਨ੍ਹਾਂ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ‘ਤੇ ਅੜੀਆਂ ਹੋਈਆਂ ਹਨ ਪ੍ਰੰਤੂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਇਨ੍ਹਾਂ ਅੰਦੋਲਨ ਦਾ ਅਜੇ ਤੱਕ ਕੋਈ ਅਸਰ ਹੁੰਦਾ ਨਜ਼ਰ ਨਹੀਂ ਆ ਰਿਹਾ। ਇਸ ਕਿਸਾਨੀ ਅੰਦੋਲਨ ਦਾ ਮੁੱਦਾ ਓਨਟਾਰੀਓ ਵਿਧਾਨ ਸਭਾ ਵਿਚ ਵੀ ਚੁੱਕਿਆ ਗਿਆ। ਇਸ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋ ਚੁੱਕੇ ਕਿਸਾਨਾਂ ਨੂੰ ਓਨਟਾਰੀਓ ਵਿਧਾਨ ਸਭਾ ਸ਼ਰਧਾਂਜਲੀਆਂ ਦਿੱਤੀਆਂ ਗਈਆਂ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।
ਸ਼ਹੀਦ ਹੋਏ ਕਿਸਾਨਾਂ ਦੀਆਂ ਮੌਤਾਂ ਦਾ ਮਾਮਲਾ ਓਨਟਾਰੀਓ ਵਿਧਾਨ ਸਭਾ ਵਿਚ ਬਰੈਂਪਟਨ ਈਸਟ ਤੋਂ ਓਨਟਾਰੀਓ ਵਿਧਾਨ ਸਭਾ ਦੇ ਮੈਂਬਰ ਗੁਰਰਤਨ ਸਿੰਘ ਨੇ ਚੁੱਕਿਆ। ਇਸ ਸਬੰਧੀ ਡੈਮੋਕਰੇਟਿਕ ਪਾਰਟੀ ਦੇ ਆਗੂ ਅਤੇ ਕੈਨੇਡਾ ‘ਚ ਵਿਰੋਧੀ ਧਿਰ ਦੇ ਆਗੂ ਜਗਮੀਤ ਸਿੰਘ ਦੇ ਭਰਾ ਗੁਰਰਤਨ ਸਿੰਘ ਨੇ ਖੁਦ ਟਵੀਟ ਕਰਕੇ ਜਾਣਕਾਰੀ ਦਿੱਤੀ। ਵਿਧਾਨ ਸਭਾ ਵਿਚ ਕਿਸਾਨਾਂ ਦੀ ਗੱਲ ਕਰਦਿਆਂ ਗੁਰਤਨ ਸਿੰਘ ਨੇ ਕਿਹਾ ਕਿ ਮੈਂ ਓਨਟਾਰੀਓ ਵਿਧਾਨ ਸਭਾ ਦੇ ਵਿਚ ਉਨ੍ਹਾਂ ਕਿਸਾਨਾਂ ਅਤੇ ਅੰਦੋਲਨਕਾਰੀਆਂ ਦੇ ਸਨਮਾਨ ਲਈ ਇਕ ਮਿੰਟ ਦਾ ਮੌਨ ਰੱਖਣ ਦੀ ਅਪੀਲ ਕਰਦਾ ਹਾਂ, ਜਿਨ੍ਹਾਂ ਨੇ ਸ਼ਾਂਤਮਈ ਢੰਗ ਨਾਲ ਆਪਣੀ ਰੋਜ਼ੀ-ਰੋਟੀ ਤੇ ਹੱਕਾਂ ਲਈ ਪ੍ਰਦਰਸ਼ਨ ਦੌਰਾਨ ਆਪਣੀਆਂ ਜਾਨਾਂ ਦਿੱਤੀਆਂ ਹਨ। ਗੁਰਰਤਨ ਸਿੰਘ ਦੀ ਇਸ ਪੇਸ਼ਕਸ਼ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਵੱਲੋਂ ਸਾਰੇ ਮੈਂਬਰਾਂ ਦੀ ਸਹਿਮਤੀ ਲਈ ਗਈ, ਜਿਨ੍ਹਾਂ ਨੇ ਗੁਰਰਤਨ ਸਿੰਘ ਨਾਲ ਸਹਿਮਤ ਹੁੰਦੇ ਹੋਏ ਵਿਧਾਨ ਸਭਾ ਵਿਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ।
ਇਥੇ ਇਹ ਵੀ ਜ਼ਿਕਰਯੋਗ ਹੈ ਕਿ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਲਗਭਗ ਤਿੰਨ ਮਹੀਨੇ ਹੋ ਚੁੱਕੇ ਹਨ। ਪ੍ਰੰਤੂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਕਰਵਾਉਣ ਉਤੇ ਅੜੀ ਹੋਈ ਹੈ। ਦੂਜੇ ਪਾਸੇ ਕਿਸਾਨ ਜਥੇਬੰਦੀਆਂ ਆਖ ਰਹੀਆਂ ਹਨ ਕਿ ਅਸੀਂ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਏ ਬਿਨਾ ਅਸੀਂ ਆਪਣੇ ਘਰਾਂ ਨੂੰ ਵਾਪਸ ਨਹੀਂ ਜਾਵਾਂਗੀਆਂ ਚਾਹੇ ਸਾਨੂੰ ਕਿੰਨਾ ਵੀ ਸਮਾਂ ਇਹ ਅੰਦੋਲਨ ਚਲਦਾ ਰੱਖਣਾ ਪਵੇਗਾ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …