80 ਸਾਲ ਤੋਂ ਵੱਧ ਉਮਰ ਵਾਲਿਆਂਨੂੰ ਦਿੱਤੀ ਜਾਵੇਗੀ ਪਹਿਲ
ਟੋਰਾਂਟੋ/ਬਿਊਰੋ ਨਿਊਜ਼ : ਓਨਟਾਰੀਓ ਸਰਕਾਰ 15 ਮਾਰਚ ਨੂੰ ਇਕ ਆਨਲਾਈਨ ਪੋਰਟਲ ਲਾਂਚ ਕਰਨ ਜਾ ਰਹੀ ਹੈ, ਜਿਸ ਰਾਹੀਂ ਓਨਟਾਰੀਓ ਵਾਸੀ ਕਰੋਨਾ ਵੈਕਸੀਨ ਲਗਵਾਉਣ ਲਈ ਅਪੁਆਇੰਟਮੈਂਟ ਲੈ ਸਕਣਗੇ। ਇਸ ਵਿੱਚ ਸਭ ਤੋਂ ਪਹਿਲਾਂ 80 ਸਾਲ ਤੇ ਇਸ ਤੋਂ ਉੱਪਰ ਦੇ ਉਮਰ ਵਰਗ ਦੇ ਲੋਕਾਂ ਨੂੰ ਰਜਿਸਟਰ ਕਰਵਾਉਣ ਦੀ ਇਜਾਜਤ ਦਿੱਤੀ ਜਾਵੇਗੀ। ਪ੍ਰੋਵਿੰਸ ਦੀ ਕੋਵਿਡ-19 ਵੈਕਸੀਨ ਟਾਸਕ ਫੋਰਸ ਦੇ ਹੈੱਡ ਰਿਟਾਇਰਡ ਜਨਰਲ ਰਿੱਕ ਹਿਲੀਅਰ ਨੇ ਇਸ ਸਬੰਧ ਵਿੱਚ ਐਲਾਨ ਕੀਤਾ। ਉਨ੍ਹਾਂ ਆਖਿਆ ਕਿ ਆਮ ਜਨਤਾ ਦਾ ਟੀਕਾਕਰਣ ਸ਼ੁਰੂ ਕਰਨ ਲਈ ਪ੍ਰੋਵਿੰਸ ਆਨਲਾਈਨ ਤੇ ਟੈਲੀਫੋਨ ਬੁਕਿੰਗ ਸਿਸਟਮ ਸ਼ੁਰੂ ਕਰਨ ਲਈ ਦਿਨ ਰਾਤ ਇੱਕ ਕਰਕੇ ਕੰਮ ਕਰ ਰਹੀ ਹੈ। ਹਿਲੀਅਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਸਾਡੀ ਯੋਜਨਾ ਬਿਲਕੁਲ ਸਹੀ ਰਾਹ ਉੱਤੇ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਬੁਕਿੰਗ ਸਿਸਟਮ ਦੇ ਆਖਰੀ ਪੜਾਅ ਉੱਤੇ ਅਸੀਂ ਕੰਮ ਕਰ ਰਹੇ ਹਾਂ ਤੇ ਇਸ ਨੂੰ 15 ਮਾਰਚ ਨੂੰ ਲਾਂਚ ਕਰਾਂਗੇ। ਉਨ੍ਹਾਂ ਆਖਿਆ ਕਿ 15 ਮਾਰਚ ਤੋਂ ਸੁਰੂ ਹੋ ਕੇ ਸਭ ਤੋਂ ਪਹਿਲਾਂ 80 ਸਾਲ ਤੇ ਇਸ ਤੋਂ ਵੱਧ ਉਮਰ ਦੇ ਲੋਕ ਆਨਲਾਈਨ ਬੁਕਿੰਗ ਕਰਵਾ ਸਕਣਗੇ। 15 ਅਪਰੈਲ ਤੋਂ 75 ਸਾਲ ਤੋਂ ਉੱਪਰ ਦੇ ਲੋਕ ਬੁਕਿੰਗ ਕਰਵਾ ਸਕਣਗੇ। ਪਹਿਲੀ ਮਈ ਤੋਂ 70 ਸਾਲ ਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੀ ਬੁਕਿੰਗ ਕਰਵਾਉਣ ਦੀ ਇਜਾਜਤ ਹੋਵੇਗੀ। ਪਹਿਲੀ ਜੂਨ ਤੋਂ 65 ਸਾਲ ਤੋਂ ਵੱਧ ਉਮਰ ਦੇ ਅਤੇ ਪਹਿਲੀ ਜੁਲਾਈ ਤੋਂ 60 ਸਾਲ ਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਲਈ ਬੁਕਿੰਗ ਖੋਲ੍ਹ ਦਿੱਤੀ ਜਾਵੇਗੀ। ਹਿਲੀਅਰ ਨੇ ਚੇਤਾਵਨੀ ਦਿੰਦਿਆਂ ਆਖਿਆ ਕਿ ਲੋਕਾਂ ਨੂੰ ਆਪਣੇ ਦਿੱਤੇ ਗਏ ਟਾਈਮਫਰੇਮ ਤੋਂ ਬਾਹਰ ਵੈੱਬਸਾਈਟ ਉੱਤੇ ਬੁਕਿੰਗ ਕਰਵਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ ਕਿਉਂਕਿ ਅਜਿਹਾ ਕਰਨ ਦੀ ਸੂਰਤ ਵਿੱਚ ਉਹ ਸਿਸਟਮ ਦੀ ਵਰਤੋਂ ਨਹੀਂ ਕਰ ਸਕਣਗੇ। ਉਨ੍ਹਾਂ ਆਖਿਆ ਕਿ ਜੇ ਵੈਕਸੀਨ ਦੀ ਸਪਲਾਈ ਠੀਕ ਰਹੀ ਤਾਂ ਅਸੈਂਸੀਅਲ ਵਰਕਰਜ ਮਈ ਦੇ ਪਹਿਲੇ ਹਫਤੇ ਦੌਰਾਨ ਆਪਣੀ ਪਹਿਲੀ ਡੋਜ ਲਈ ਅਪੁਆਇੰਟਮੈਂਟ ਬੁੱਕ ਕਰ ਸਕਣਗੇ ਤੇ ਇਹ ਡੋਜ ਹਾਸਲ ਕਰ ਸਕਣਗੇ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …