ਕਿਹਾ, ਸਿੱਖ ਪਰਿਵਾਰਾਂ ਨੂੰ ਕਰਨਾ ਪੈ ਰਿਹਾ ਹੈ ਪ੍ਰੇਸ਼ਾਨੀ ਦਾ ਸਾਹਮਣਾ
ਅੰਮ੍ਰਿਤਸਰ/ਬਿਊਰੋ ਨਿਊਜ਼
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਜੰਮੂ-ਕਸ਼ਮੀਰ ਵਿਚ ਪੈਦਾ ਹੋਏ ਹਾਲਾਤ ਕਰਕੇ ਪ੍ਰੇਸ਼ਾਨ ਹੋ ਰਹੇ ਸਿੱਖ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਈ ਦਿਨਾਂ ਤੋਂ ਕਸ਼ਮੀਰ ਵਿੱਚ ਹਾਲਾਤ ਇੰਨੇ ਖਰਾਬ ਹਨ ਕਿ ਲੋਕ ਆਪਣੇ ਘਰਾਂ ਵਿੱਚ ਕੈਦ ਹਨ। ਇੱਥੋਂ ਤੱਕ ਕਿ ਲੋਕਾਂ ਨੂੰ ਖਾਣ-ਪੀਣ ਦੀਆਂ ਵਸਤਾਂ ਲਿਆਉਣ ਵਾਸਤੇ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਹਾਲਾਤ ਵਿੱਚ ਸਿੱਖ ਪਰਿਵਾਰਾਂ ਨੂੰ ਆਪਣੀਆਂ ਬਹੂ-ਬੇਟੀਆਂ ਦੀ ਇੱਜ਼ਤ-ਆਬਰੂ ਦਾ ਵੀ ਫਿਕਰ ਲੱਗਾ ਹੋਇਆ ਹੈ। ਸਰਕਾਰ ਵੱਲੋਂ ਕਿਸੇ ਕਿਸਮ ਦੀ ਕੋਈ ਸਹੂਲਤ ਵੀ ਨਹੀਂ ਦਿੱਤੀ ਜਾ ਰਹੀ। ਇਸ ਕਰਕੇ ਸਿੱਖ ਪਰਿਵਾਰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।
ਜਥੇਦਾਰ ਨੇ ਕਿਹਾ ਕਿ ਸਿੱਖ ਕੌਮ ਸ਼ੁਰੂ ਤੋਂ ਹੀ ਆਪਣੀ ਤੇ ਮਜ਼ਲੂਮਾਂ ਦੀ ਇੱਜ਼ਤ ਦੀ ਰੱਖਿਆ ਤੇ ਭੁੱਖਿਆਂ ਨੂੰ ਪ੍ਰਸ਼ਾਦਾ ਛਕਾਉਣ ਲਈ ਅੱਗੇ ਆਉਂਦੀ ਰਹੀ ਹੈ। ਇਸ ਲਈ ਜੰਮੂ-ਕਸ਼ਮੀਰ ਦੀਆਂ ਸਮੂਹ ਗੁਰਦੁਆਰਾ ਕਮੇਟੀਆਂ, ਸਭਾ ਸੁਸਾਇਟੀਆਂ ਤੇ ਆਸ-ਪਾਸ ਦਾ ਸਿੱਖ ਭਾਈਚਾਰਾ ਮਿਲਕੇ ਇਸ ਮੁਸੀਬਤ ਦੀ ਘੜੀ ਵਿੱਚ ਇਸ ਸਬੰਧੀ ਯੋਗ ਪ੍ਰਬੰਧ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਤੁਰੰਤ ਕੋਈ ਯੋਗ ਉਪਰਾਲਾ ਕਰਕੇ ਇਸ ਮੁਸੀਬਤ ਵਿਚ ਫਸੇ ਸਿੱਖਾਂ ਦੀ ਸਹਾਇਤਾ ਕਰੇ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …