ਰਾਕੇਸ਼ ਟਿਕੈਤ ਬੋਲੇ – ਮੋਦੀ ਸਰਕਾਰ ਕਿਸਾਨਾਂ ਖਿਲਾਫ ਕਾਰਵਾਈ ਲਈ ਬਣਾਉਣ ਲਈ ਰਣਨੀਤੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਆਰੋਪ ਲਗਾਇਆ ਕਿ ਪਿਛਲੇ ਕੁਝ ਦਿਨਾਂ ਤੋਂ ਕੇਂਦਰ ਸਰਕਾਰ ਵੱਲੋਂ ਵੱਟੀ ‘ਚੁੱਪ’ ਸੰਕੇਤ ਦੇ ਰਹੀ ਹੈ ਕਿ ਸਰਕਾਰ ਕਿਸਾਨ ਅੰਦੋਲਨ ਖਿਲਾਫ ਕੋਈ ਰਣਨੀਤੀ ਬਣਾ ਰਹੀ ਹੈ। ਸਰਕਾਰ ਅਤੇ ਕਿਸਾਨ ਯੂਨੀਅਨਾਂ ਵਿਚਾਲੇ ਗੱਲਬਾਤ ਰੁਕਣ ਬਾਰੇ ਉਨ੍ਹਾਂ ਕਿਹਾ ਕਿ ਮੁੜ ਗੱਲਬਾਤ ਦੀ ਪੇਸ਼ਕਸ਼ ਸਰਕਾਰ ਨੂੰ ਹੀ ਕਰਨੀ ਪਏਗੀ। ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ 15 – 20 ਦਿਨਾਂ ਤੋਂ ਕੇਂਦਰ ਸਰਕਾਰ ਦੀ ‘ਚੁੱਪ’ ਤੋਂ ਸੰਕੇਤ ਮਿਲ ਰਿਹਾ ਹੈ ਕਿ ਕੁਝ ਹੋਣ ਵਾਲਾ ਹੈ। ਸਰਕਾਰ ਅੰਦੋਲਨ ਖਿਲਾਫ਼ ਕੋਈ ਕਾਰਵਾਈ ਕਰਨ ਦੀ ਰਣਨੀਤੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਹੱਲ ਨਿਕਲਣ ਤੱਕ ਕਿਸਾਨ ਵਾਪਸ ਘਰਾਂ ਨੂੰ ਨਹੀਂ ਜਾਣਗੇ। ਟਿਕੈਤ ਨੇ ਕਿਹਾ ਕਿ ਕਿਸਾਨ ਖੇਤੀ ਵੀ ਦੇਖੇਗਾ ਅਤੇ ਅੰਦੋਲਨ ਵੀ ਕਰੇਗਾ। ਜ਼ਿਕਰਯੋਗ ਹੈ ਕਿ ਤਿੰਨ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਅੰਦੋਲਨ ਨੂੰ ਤਿੰਨ ਮਹੀਨੇ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …