20 C
Toronto
Monday, September 28, 2026
spot_img
Homeਪੰਜਾਬਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸੁਮੇਧ ਸੈਣੀ ਅਤੇ ਉਮਰਾਨੰਗਲ ਨੂੰ ਹਾਈਕੋਰਟ ਨੇ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸੁਮੇਧ ਸੈਣੀ ਅਤੇ ਉਮਰਾਨੰਗਲ ਨੂੰ ਹਾਈਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸੁਮੇਧ ਸੈਣੀ ਅਤੇ ਉਮਰਾਨੰਗਲ ਨੂੰ ਹਾਈਕੋਰਟ ਨੇ ਦਿੱਤੀ ਅਗਾਊਂ ਜ਼ਮਾਨਤਦੋਵਾਂ ਨੂੰ 8 ਮਾਰਚ ਤੱਕ ਅਦਾਲਤ ‘ਚ ਪੇਸ਼ ਹੋਣ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ/ਬਿਊਰੋ ਨਿਊਜ਼
ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਤੇ ਵਿਵਾਦਤ ਡੀਜੀਪੀ ਸੁਮੇਧ ਸੈਣੀ ਅਤੇ ਪੁਲਿਸ ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਹਾਈਕੋਰਟ ਨੇ ਦੋਹਾਂ ਨੂੰ 8 ਮਾਰਚ ਤੱਕ ਹੇਠਲੀ ਅਦਾਲਤ ‘ਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਹਾਈਕੋਰਟ ਨੇ 25 ਫਰਵਰੀ ਨੂੰ ਦੋਵਾਂ ਦੀ ਜ਼ਮਾਨਤ ਪਟੀਸ਼ਨ ‘ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਜਸਟਿਸ ਰਾਜਮੋਹਨ ਸਿੰਘ ਦੀ ਬੈਂਚ ਸਾਹਮਣੇ ਪਿਛਲੇ ਹਫ਼ਤੇ ਦੋਵਾਂ ਦੀ ਅਗਾਊਂ ਜ਼ਮਾਨਤ ਪਟੀਸ਼ਨਾਂ ‘ਤੇ ਸੁਣਵਾਈ ਚੱਲ ਰਹੀ ਸੀ, ਜੋ 25 ਫਰਵਰੀ ਨੂੰ ਖ਼ਤਮ ਹੋਈ ਸੀ।

RELATED ARTICLES
POPULAR POSTS