23.2 C
Toronto
Sunday, August 9, 2026
spot_img
Homeਪੰਜਾਬਪੰਜਾਬ 'ਚ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਦੀ ਹੋਈ...

ਪੰਜਾਬ ‘ਚ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਦੀ ਹੋਈ ਸ਼ੁਰੂਆਤ

ਪੰਜਾਬ ‘ਚ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਦੀ ਹੋਈ ਸ਼ੁਰੂਆਤਕੈਪਟਨ ਅਮਰਿੰਦਰ ਸਿੰਘ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਪ੍ਰਿੰਸੀਪਲ ਸਲਾਹਕਾਰ ਬਣਾਇਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੁਣਾਵੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਪ੍ਰਿੰਸੀਪਲ ਸਲਾਹਕਾਰ ਨਿਯੁਕਤ ਕੀਤਾ ਹੈ। ਕੈਪਟਨ ਨੇ ਖ਼ੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਇਹ ਦੱਸਦਿਆਂ ਖ਼ੁਸ਼ੀ ਹੋ ਰਹੀ ਹੈ ਕਿ ਪ੍ਰਸ਼ਾਂਤ ਕਿਸ਼ੋਰ ਮੇਰੇ ਪ੍ਰਿੰਸੀਪਲ ਸਲਾਹਕਾਰ ਬਣੇ ਹਨ। ਪੰਜਾਬ ਦੇ ਲੋਕਾਂ ਦੀ ਭਲਾਈ ਲਈ ਇਕੱਠਿਆਂ ਕੰਮ ਕਰਨ ਲਈ ਤਤਪਰ ਹਾਂ। ਧਿਆਨ ਰਹੇ ਕਿ ਪ੍ਰਸ਼ਾਂਤ ਕਿਸ਼ੋਰ ਇਨ੍ਹੀਂ ਦਿਨੀਂ ਪੱਛਮੀ ਬੰਗਾਲ ‘ਚ ਮਮਤਾ ਬੈਨਰਜੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਅਤੇ ਤਾਮਿਲਨਾਡੂ ‘ਚ ਡੀ. ਐਮ. ਕੇ. ਦਾ ਕੰਮਕਾਜ ਦੇਖ ਰਹੇ ਹਨ। ਧਿਆਨ ਰਹੇ ਕਿ ਪੰਜਾਬ ਵਿਚ 2022 ‘ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਨੂੰ ਲੈ ਕੇ ਸਿਆਸੀ ਸਰਗਰਮੀਆਂ ਵੀ ਸ਼ੁਰੂ ਹੋ ਗਈਆਂ ਹਨ।

RELATED ARTICLES
POPULAR POSTS