ਭਾਜਪਾ ਨੇ ਵੀ ਕੈਪਟਨ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅੱਜ ਸਾਈਕਲਾਂ ‘ਤੇ ਵਿਧਾਨ ਸਭਾ ਪਹੁੰਚ ਕੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਅੱਜ ਪੰਜਾਬ ਮਹਿੰਗਾਈ ਦੀ ਮਾਰ ਥੱਲੇ ਦੱਬਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤਾਂ ਸੂਬਿਆਂ ਨੂੰ ਲੁੱਟ ਹੀ ਰਹੀ ਹੈ ਤੇ ਪੰਜਾਬ ਸਰਕਾਰ ਵੀ ਪੰਜਾਬੀਆਂ ਨਾਲ ਘੱਟ ਨਹੀਂ ਗੁਜ਼ਾਰ ਰਹੀ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਅੰਦਰ ਮਾਫੀਆ ਰਾਜ ਚਲ ਰਿਹਾ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਚਹੇਤੇ ਹੀ ਮਾਫੀਆ ਚਲਾ ਰਹੇ ਹਨ। ਉਨ੍ਹਾਂ ਨੇ ਕਿਹਾ ਪੰਜਾਬ ਦੇ ਸਿਰ ਇੱਕ ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹ ਚੁੱਕਿਆ ਹੈ। ਇਸੇ ਦੌਰਾਨ ਪੰਜਾਬ ਭਾਜਪਾ ਨੇ ਵੀ ਕੈਪਟਨ ਅਮਰਿੰਦਰ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਭਾਜਪਾ ਆਗੂ ਸ਼ਵੇਤ ਮਲਿਕ ਵੱਲੋਂ ਪੰਜਾਬ ਸਰਕਾਰ ‘ਤੇ ਕਈ ਇਲਜ਼ਾਮ ਲਾਏ ਗਏ ਹਨ। ਮਲਿਕ ਨੇ ਕਿਹਾ ਕਿ ਕੈਪਟਨ ਅਮਰਿੰਦਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਹੁਣ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਹੀ ਨਸ਼ਾ ਪੈਦਾ ਕਰਨ ਵਾਲੀ ਸ਼ਰਾਬ ਦੀ ਫੈਕਟਰੀ ਲਗਾਈ ਜਾ ਰਹੀ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …