16.6 C
Toronto
Sunday, June 28, 2026
spot_img
Homeਪੰਜਾਬਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਅਕਾਲੀ ਆਗੂਆਂ ਨੂੰ ਪੁਲਿਸ...

ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਅਕਾਲੀ ਆਗੂਆਂ ਨੂੰ ਪੁਲਿਸ ਨੇ ਰੋਕਿਆ

ਸੁਖਬੀਰ ਤੇ ਮਜੀਠੀਆ ਸਣੇ ਕਈ ਅਕਾਲੀ ਆਗੂਆਂ ਨੂੰ ਹਿਰਾਸਤ ਵਿੱਚ ਲਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਸੈਕਟਰ-25 ਰੈਲੀ ਗਰਾਉਂਡ ਤੋਂ ਕੁਝ ਦੂਰੀ ‘ਤੇ ਰੋਕ ਦਿੱਤਾ। ਇਸ ਦੌਰਾਨ ਅਕਾਲੀ ਆਗੂਆਂ ਨੇ ਵਿਧਾਨ ਸਭਾ ਵੱਲ ਵਧਣ ਦੀ ਜਦੋਂ ਜਹਿਦ ਕੀਤੀ। ਪਰ ਚੰਡੀਗੜ੍ਹ ਪੁਲਿਸ ਨੇ ਜਲ ਤੋਪਾਂ ਦੀ ਵਰਤੋਂ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਅੱਗੇ ਵਧਣ ਤੋਂ ਰੋਕਿਆ। ਇਸ ਤੋਂ ਬਾਅਦ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਬਿਕਰਮ ਮਜੀਠੀਆ, ਪ੍ਰੇਮ ਸਿੰਘ ਚੰਦੂਮਾਜਰਾ, ਐਨ ਕੇ ਸ਼ਰਮਾ ਸਣੇ ਦਰਜਨਾਂ ਅਕਾਲੀ ਆਗੂਆਂ ਨੂੰ ਹਿਰਾਸਤ ਵਿੱਚ ਲੈ ਗਿਆ। ਸੁਖਬੀਰ ਨੇ ਕੈਪਟਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਜਿਹੜੇ ਵਾਅਦੇ ਕੀਤੇ ਸੀ, ਉਸ ਵਿੱਚੋਂ ਕੋਈ ਵੀ ਪੂਰਾ ਨਹੀਂ ਕੀਤਾ ਗਿਆ।

RELATED ARTICLES
POPULAR POSTS