ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਵਿਧਾਨ ਸਭਾ ‘ਚ ਦਿੱਤੀ ਗਈ ਸ਼ਰਧਾਂਜਲੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਦਾ ਬਜਟ ਸੈਸ਼ਨ ਸ਼ੁਰੂ ਹੁੰਦੇ ਹੀ ਅੱਜ ਤਿੰਨ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਹੰਗਾਮਾ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਵਿਧਾਇਕ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ ਵਿੱਚ ਵੀ ਸਾਈਕਲਾਂ ‘ਤੇ ਵਿਧਾਨ ਸਭਾ ਪੁੱਜੇ। ਇਸ ਮੌਕੇ ‘ਆਪ’ ਵਿਧਾਇਕਾਂ ਨੇ ਕਾਂਗਰਸ ਸਰਕਾਰ ਉਤੇ ‘ਝੂਠੇ ਵਾਅਦਿਆਂ’ ਦਾ ਦੋਸ਼ ਲਾਉਂਦਿਆਂ ਨਾਅਰੇਬਾਜ਼ੀ ਕੀਤੀ। ਰਾਜਪਾਲ ਦਾ ਭਾਸ਼ਣ ਸ਼ੁਰੂ ਹੋਣ ਤੋਂ ਪਹਿਲਾਂ, ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਅਕਾਲੀ ਵਿਧਾਇਕਾਂ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ‘ਗਵਰਨਰ ਵਾਪਸ ਜਾਓ’ ਦੇ ਨਾਅਰੇ ਲਗਾਏ। ਵਿਰੋਧੀ ਮੈਂਬਰਾਂ ਨੇ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਪੰਜਾਬ ਵਿਧਾਨ ਸਭਾ ਵਿੱਚ ਪਾਸ ਸੋਧ ਬਿਲ ਰਾਸ਼ਟਰਪਤੀ ਨੂੰ ਨਾ ਭੇਜਣ ਲਈ ਰਾਜਪਾਲ ਦੀ ਨਿਖੇਧੀ ਕੀਤੀ। ਨਵਜੋਤ ਸਿੰਘ ਸਿੱਧੂ ਅਤੇ ਪਰਗਟ ਸਿੰਘ ਸਮੇਤ ਕਾਂਗਰਸ ਦੇ 40 ਵਿਧਾਇਕ ਸਦਨ ਵਿੱਚ ਮੌਜੂਦ ਸਨ। ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਅਤੇ ਹੋਰ ਵਿਛੜੀਆਂ ਰੂਹਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ ਅਤੇ ਫਿਰ ਸਦਨ ਦੀ ਕਾਰਵਾਈ ਭਲਕੇ ਸਵੇਰ ਤੱਕ ਮੁਲਤਵੀ ਕਰ ਦਿੱਤੀ ਗਈ।
Check Also
ਦ ਗ੍ਰੇਟ ਇੰਡੀਅਨ ਕਪਿਲ ਸ਼ੋਅ ’ਚ ਮੁੜ ਇਕੱਠੇ ਨਜ਼ਰ ਆਉਣਗੇ ਨਵਜੋਤ ਸਿੱਧੂ ਤੇ ਕਪਿਲ ਸ਼ਰਮਾ
ਨਵੇਂ ਸੀਜ਼ਨ ਦਾ ਪਹਿਲਾ ਸ਼ੋਅ 21 ਜੂਨ ਤੋਂ ਹੋ ਰਿਹਾ ਹੈ ਸ਼ੁਰੂ ਅੰਮਿ੍ਰਤਸਰ/ਬਿਊਰੋ ਨਿਊਜ਼ : …