ਕਿਹਾ, ਸੱਤਾ ‘ਚ ਆਏ ਤਾਂ ਸੀਏਏ ਕਾਨੂੰਨ ਰੱਦ ਕਰਾਂਗੇ ਅਤੇ 200 ਯੂਨਿਟ ਬਿਜਲੀ ਮੁਫਤ ਦਿਆਂਗੇ
ਕੋਲਕਾਤਾ/ਬਿਊਰੋ ਨਿਊਜ਼
ਪੱਛਮੀ ਬੰਗਾਲ, ਅਸਾਮ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਵਿਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਰਾਜਨੀਤਕ ਪਾਰਟੀਆਂ ਨੇ ਆਪਣੀ ਪੂਰੀ ਤਾਕਤ ਨਾਲ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਇਸਦੇ ਨਾਲ ਇਕ ਦੂਜੇ ‘ਤੇ ਆਰੋਪ ਲਗਾਉਣ ਦਾ ਦੌਰ ਵੀ ਸ਼ੁਰੂ ਹੋ ਚੁੱਕਾ ਹੈ। ਇਸੇ ਦੌਰਾਨ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਅਸਾਮ ਵਿਚ ਚਾਹ ਦੇ ਬਾਗ ਵਿਚ ਚਾਹ ਦੀਆਂ ਪੱਤੀਆਂ ਤੋੜੀਆਂ ਅਤੇ ਮਜ਼ਦੂਰਾਂ ਨਾਲ ਵੀ ਮੁਲਾਕਾਤ ਕੀਤੀ। ਪ੍ਰਿਅੰਕਾ ਨੇ ਕਿਹਾ ਕਿ ਅਸਾਮ ਵਿਚ ਕਾਂਗਰਸ ਪਾਰਟੀ ਸੱਤਾ ਵਿਚ ਆਈ ਤਾਂ ਸੀਏਏ ਕਾਨੂੰਨ ਰੱਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸਾਮ ਦੀ ਜਨਤਾ ਨੂੰ 200 ਯੂਨਿਟ ਬਿਜਲੀ ਵੀ ਮੁਫਤ ਦਿੱਤੀ ਜਾਵੇਗੀ।
Check Also
ਮਹਾਂਰਾਸ਼ਟਰ ’ਚ ਭਾਜਪਾ ਨੇ 200 ਸੀਟਾਂ ’ਤੇ ਬਣਾਈ ਲੀਡ
ਝਾਰਖੰਡ ’ਚ ਝਾਰਖੰਡ ਮੁਕਤੀ ਮੋਰਚਾ 51 ਸੀਟਾਂ ’ਤੇ ਅੱਗੇ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ ਦੀਆਂ 288 …