ਫਰੀਦਕੋਟ/ਬਿਊਰੋ ਨਿਊਜ਼
ਫਰੀਦਕੋਟ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਪੰਜਾਬ ਦੇ ਸਾਬਕਾ ਤੇ ਵਿਵਾਦਤ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਸੈਣੀ ਖਿਲਾਫ ਥਾਣਾ ਕੋਟਕਪੂਰਾ ਵਿਖੇ ਆਈਪੀਸੀ ਅਤੇ ਆਰਮਜ਼ ਐਕਟ ਦੀਆਂ ਧਰਾਵਾਂ ਤਹਿਤ ਫੌਜਦਾਰੀ ਕੇਸ ਦਰਜ ਹੈ। ਇਹ ਕੇਸ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ 14 ਅਕਤੂਬਰ 2015 ਨੂੰ ਪੁਲਿਸ ਫਾਇਰਿੰਗ ਵਿੱਚ ਕਈ ਵਿਅਕਤੀਆਂ ਦੇ ਜ਼ਖਮੀ ਹੋਣ ਦੇ ਬਾਅਦ ਦਰਜ ਕੀਤਾ ਗਿਆ ਸੀ। ਇਸ ਕੇਸ ਵਿਚ ਸੁਮੇਧ ਸੈਣੀ ਨੂੰ ਕੁਝ ਸਮਾਂ ਪਹਿਲਾਂ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਚਾਰਜਸ਼ੀਟ ਕੀਤਾ ਸੀ। ਧਿਆਨ ਰਹੇ ਕਿ ਲੰਘੇ ਕੱਲ੍ਹ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਲ 2015 ਦੇ ਬਹਿਬਲ ਕਲਾਂ ਪੁਲਿਸ ਫਾਇਰਿੰਗ ਮਾਮਲੇ ਵਿਚ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਸਵੀਕਾਰ ਕਰ ਲਈ ਸੀ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …