ਅਮਨ ਅਰੋੜਾ ਨੇ ਕਿਹਾ – ਕਾਂਗਰਸ ਪਾਰਟੀ ਦੇ ਸਾਰੇ ਆਗੂ ਨਾਲਾਇਕ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਸੱਤਾਧਾਰੀ ਕੈਪਟਨ ਸਰਕਾਰ ਆਏ ਦਿਨ ਕਿਸੇ ਨਾ ਕਿਸੇ ਮਸਲੇ ‘ਤੇ ਘਿਰੀ ਹੀ ਰਹਿੰਦੀ ਹੈ। ਲੰਘੇ ਕੱਲ੍ਹ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਮੁੱਖ ਸਲਾਹਕਾਰ ਨਿਯੁਕਤ ਕੀਤਾ, ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਲਗਾਤਾਰ ਇਸ ਮਸਲੇ ‘ਤੇ ਤਨਜ਼ ਕਸ ਰਹੀਆਂ ਹਨ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਨੇ ਕਿਹਾ ਕਿ ਇਹ ਗੱਲ ਸਾਫ਼ ਹੋ ਗਈ ਹੈ ਕਿ ਕਾਂਗਰਸ ਪਾਰਟੀ ਦੇ ਵਿਧਾਇਕ ਅਤੇ ਮੰਤਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਯੋਗ ਸਲਾਹ ਨਹੀਂ ਦੇ ਸਕਦੇ ਤੇ ਉਹ ਨਲਾਇਕ ਹਨ। ਅਰੋੜਾ ਨੇ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਨੂੰ ਮੁੱਖ ਸਲਾਹਕਾਰ ਲਾਉਣ ਨਾਲ ਉਨ੍ਹਾਂ ਨੂੰ ਕੋਈ ਫਰਕ ਨਹੀਂ ਪੈਂਦਾ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਪਹਿਲੇ ਵਾਅਦੇ ਵੀ ਅਜੇ ਤੱਕ ਪੂਰੇ ਨਹੀਂ ਕੀਤੇ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …