‘ਆਪ’ ਅਤੇ ਅਕਾਲੀ ਦਲ ਨੇ ਇਕ ਪਾਰਟੀ ਛੱਡ ਕੇ ਦੂਜੀ ਪਾਰਟੀ ‘ਚ ਗਏ ਵਿਧਾਇਕਾਂ ਖਿਲਾਫ ਕਾਰਵਾਈ ਦਾ ਮਾਮਲਾ ਚੁੱਕਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਦੂਜੇ ਦਿਨ ਦੀ ਕਾਰਵਾਈ ਮੁਕੰਮਲ ਹੋੇਣ ਤੋਂ ਬਾਅਦ ਬੁੱਧਵਾਰ ਸਵੇਰ ਤਕ ਮੁਲਤਵੀ ਕਰ ਦਿੱਤਾ ਗਿਆ। ਕਾਂਗਰਸ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਖੇਤੀਬਾੜੀ ਬਿੱਲਾਂ ਨੂੰ ਲੈ ਕੇ ਰਾਜਪਾਲ ਪ੍ਰਤੀ ਰੋਸ ਪ੍ਰਗਟ ਕੀਤਾ। ਨਾਗਰਾ ਸੱਤਾ ਧਿਰ ਦੇ ਇਕੱਲੇ ਵਿਧਾਇਕ ਹਨ ਜਿਨ੍ਹਾਂ ਰਾਜਪਾਲ ਦੇ ਭਾਸ਼ਣ ‘ਤੇ ਚਰਚਾ ਵਿੱਚ ਹਿੱਸਾ ਲੈਂਦੇ ਹੋਏ ਰਾਜਪਾਲ ਦੇ ਖੇਤੀ ਤੇ ਕਿਸਾਨਾਂ ਪ੍ਰਤੀ ਰਵੱਈਏ ‘ਤੇ ਰੋਸ ਪ੍ਰਗਟ ਕੀਤਾ ਜਦਕਿ ਵਿਰੋਧੀ ਧਿਰ ਨੇ ਰਾਜਪਾਲ ਦੇ ਭਾਸ਼ਣ ‘ਤੇ ਵਿਰੋਧ ਜਤਾਇਆ ਹੈ। ਨਾਗਰਾ ਨੇ ਸਦਨ ਵਿਚ ਆਪਣਾ ਅਸਤੀਫ਼ਾ ਸਵੀਕਾਰ ਕਰਨ ਦੀ ਮੰਗ ਵੀ ਕੀਤੀ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਕ ਪਾਰਟੀ ਛੱਡ ਕੇ ਦੂਸਰੀ ਪਾਰਟੀ ਵਿਚ ਗਏ ਵਿਧਾਇਕਾਂ ਖਿਲਾਫ ਕਾਰਵਾਈ ਕਰਨ ਦਾ ਮਾਮਲਾ ਸਦਨ ਵਿਚ ਚੁੱਕਿਆ। ਇਸਦਾ ‘ਆਪ’ ਆਗੂ ਹਰਪਾਲ ਸਿੰਘ ਚੀਮਾ ਵਲੋਂ ਵੀ ਸਮਰਥਨ ਕੀਤਾ ਗਿਆ। ਅਕਾਲੀ ਦਲ ਦੇ ਆਗੂ ਮਜੀਠੀਆ ਨੇ ਸਪੀਕਰ ਨੂੰ ਇਹ ਵੀ ਕਿਹਾ ਕਿ ਕਿਸਾਨੀ ਮਸਲਿਆਂ ‘ਤੇ ਚਰਚਾ ਲਈ ਦੋ ਦਿਨ ਰੱਖੇ ਜਾਣ।
Check Also
ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ
ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …