Breaking News
Home / ਪੰਜਾਬ / ਭਾਈ ਬਲਦੇਵ ਸਿੰਘ ਵਡਾਲਾ ਨੇ 21 ਅਗਸਤ ਨੂੰ ਮੁੱਖ ਮੰਤਰੀ ਦੀ ਕੋਠੀ ਬਾਹਰ ਕੀਰਤਨ ਕਰਨ ਦਾ ਕੀਤਾ ਐਲਾਨ

ਭਾਈ ਬਲਦੇਵ ਸਿੰਘ ਵਡਾਲਾ ਨੇ 21 ਅਗਸਤ ਨੂੰ ਮੁੱਖ ਮੰਤਰੀ ਦੀ ਕੋਠੀ ਬਾਹਰ ਕੀਰਤਨ ਕਰਨ ਦਾ ਕੀਤਾ ਐਲਾਨ

4ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਾਸੀਆਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਾਉਣ ਲਈ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਨੇ ਸੰਗਤੀ ਰੂਪ ਵਿੱਚ 21 ਅਗਸਤ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੋਠੀ ਬਾਹਰ ਕੀਰਤਨ ਕਰਨ ਦਾ ਐਲਾਨ ਕੀਤਾ ਹੈ।
ਭਾਈ ਬਲਦੇਵ ਸਿੰਘ ਵਡਾਲਾ ਦੇ ਮੀਡੀਆ ਸਲਾਹਕਾਰ ਨੇ ਦੱਸਿਆ ਕਿ ਭਾਈ ਵਡਾਲਾ ਗੁਰੂ ਘਰ ਦੇ ਕੀਰਤਨੀਏ ਹੋਣ ਦੇ ਨਾਤੇ ਧਰਨਿਆਂ, ਮੁਜ਼ਾਹਰਿਆਂ, ਨਾਅਰਿਆਂ ਤੇ ਹੁੱਲੜਬਾਜ਼ੀ ਵਾਲੀ ਰਾਜਨੀਤੀ ਕਰਨ ਵਿੱਚ ਵਿਸ਼ਵਾਸ ਨਹੀਂ ਰੱਖਦੇ। ਉਨ੍ਹਾਂ ਦਾ ਕਹਿਣਾ ਹੈ ਕਿ ਗੁਰੂ ਸਾਹਿਬਾਨਾਂ ਵੱਲੋਂ ਧਰਮ ਤੇ ਰਾਜਨੀਤੀ ਦੇ ਦਿੱਤੇ ਗਏ ਸੰਕਲਪ ਤੋਂ ਸਾਡੇ ਸਿਆਸਤਦਾਨ ਭਟਕ ਚੁੱਕੇ ਹਨ ਤੇ ਝੂਠ, ਫਰੇਬ ਤੇ ਹੇਰਾਫੇਰੀ ਦੀ ਨੀਤੀ ਅਪਣਾ ਕੇ ਸਮਾਜ ਵਿੱਚ ਅਸਾਵਾਂਪਨ ਪੈਦਾ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਬਾਬਾ ਨਾਨਕ ਦੇ ਸੰਕਲਪ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕੰਨਾਂ ਤੱਕ ਪਹੁੰਚਾਉਣ ਲਈ 21 ਅਗਸਤ ਨੂੰ ਆਪਣੇ ਸਾਥੀਆਂ ਸਮੇਤ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਕੋਠੀ ਦੇ ਬਾਹਰ ਕੀਰਤਨ ਕਰਕੇ ਸੁਨੇਹਾ ਦੇਣ ਦੀ ਕੋਸ਼ਿਸ਼ ਕਰਨਗੇ ਕਿ ਸਿਆਸਤ ਸਿਰਫ ਸੁਆਰਥ ਤੇ ਕਮਾਈ ਦਾ ਸਾਧਨ ਨਹੀਂ ਸਗੋਂ ਸੇਵਾ ਦਾ ਸੰਕਲਪ ਹੈ। ਇਹ ਵੇਖਣਾ ਖਾਸ ਰਹੇਗਾ ਕਿ ਭਾਈ ਸਾਹਿਬ ਵੱਲੋਂ ਕੀਤੇ ਜਾਣ ਵਾਲੇ ਗੁਰਬਾਣੀ ਕੀਰਤਨ ਨੂੰ ਕੀ ਮੁੱਖ ਮੰਤਰੀ ਸਤਿਕਾਰ ਵਜੋਂ ਆ ਕੇ ਸਰਵਣ ਕਰਦੇ ਹਨ।

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …