ਸੜਕ ਹਾਦਸੇ ‘ਚ ਕਿਸਾਨ ਦੀ ਗਈ ਜਾਨ
ਮੋਗਾ/ਬਿਊਰੋ ਨਿਊਜ਼
ਦਿੱਲੀ ਦੇ ਕੁੰਡਲੀ ਬਾਰਡਰ ‘ਤੇ ਅੱਜ ਮੋਗਾ ਦਾ ਇਕ ਹੋਰ ਕਿਸਾਨ ਸ਼ਹੀਦ ਹੋ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਕਰਾਂਤੀਕਾਰੀ ਦੇ ਪ੍ਰਧਾਨ ਜ਼ੋਰਾ ਸਿੰਘ ਕੋਟਲਾ ਨੇ ਦੱਸਿਆ ਕਿ ਨੱਥੂਵਾਲਾ ਗਰਬੀ ਦੇ ਕਿਸਾਨ ਜੀਤ ਸਿੰਘ ਨੂੰ ਦਿੱਲੀ ਦੇ ਕੁੰਡਲੀ ਬਾਰਡਰ ‘ਤੇ ਤੁਰੇ ਜਾਂਦੇ ਨੂੰ ਤੇਜ਼ ਰਫਤਾਰ ਗੱਡੀ ਨੇ ਟੱਕਰ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਅਤੇ ਹਸਪਤਾਲ ਵਿਚ ਕਿਸਾਨ ਦੀ ਇਲਾਜ ਦੌਰਾਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਕਿਸਾਨ ਜੀਤ ਸਿੰਘ ਦਿੱਲੀ ਵਿਖੇ ਕਿਸਾਨੀ ਮੋਰਚੇ ‘ਚ ਪਹਿਲੇ ਦਿਨ ਤੋਂ ਹੀ ਡਟਿਆ ਹੋਇਆ ਸੀ ਅਤੇ ਅੱਜ ਉਸਦੀ ਸੜਕ ਹਾਦਸੇ ਵਿਚ ਜਾਨ ਚਲੇ ਗਈ। ਇਸ ਮੌਕੇ ਕਿਸਾਨ ਯੂਨੀਅਨ ਨੇ ਮ੍ਰਿਤਕ ਕਿਸਾਨ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ। ਧਿਆਨ ਰਹੇ ਕਿ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਸੰਘਰਸ਼ ਦੌਰਾਨ ਹੁਣ ਤੱਕ 250 ਤੋਂ ਵੱਧ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …