Breaking News
Home / ਪੰਜਾਬ / ਕਾਲੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਮੋਰਚੇ ਨੂੰ ਹੋ ਗਏ 94 ਦਿਨ

ਕਾਲੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਮੋਰਚੇ ਨੂੰ ਹੋ ਗਏ 94 ਦਿਨ

ਕਿਸਾਨਾਂ ਨੇ ਮੋਦੀ, ਅਡਾਨੀ ਅਤੇ ਅੰਬਾਨੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਮੁਜ਼ਾਹਰਾ
ਚੰਡੀਗੜ੍ਹ/ਬਿਊਰੋ ਨਿਊਜ਼
ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਨੂੰ ਅੱਜ 94 ਹੋ ਗਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਘਰਾਂ ਨੂੰ ਵਾਪਸ ਜਾਣਗੇ। ਇਸੇ ਦੌਰਾਨ ਕਿਸਾਨ ਜਥੇਬੰਦੀਆਂ ਵਲੋਂ ਅੱਜ ਸਿੰਘੂ-ਕੁੰਡਲੀ ਬਾਰਡਰ ਦੇ ਪੱਕੇ ਮੋਰਚੇ ‘ਤੇ ਮੋਦੀ ਸਰਕਾਰ, ਅਡਾਨੀ ਅਤੇ ਅੰਬਾਨੀ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਕਿਸਾਨ ਆਗੂਆਂ ਨੇ ਕਾਰਪੋਰੇਟ ਖੇਤੀ ਮਾਡਲ ਨੂੰ ਦੇਸ਼ ਦੇ ਖੇਤੀ ਸੈਕਟਰ ਲਈ ਘਾਤਕ ਦੱਸਿਆ ਅਤੇ 8 ਮਾਰਚ ਨੂੰ ਮਹਿਲਾ ਦਿਵਸ ਮਨਾਉਣ ਦਾ ਐਲਾਨ ਕੀਤਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਸਕੱਤਰ ਸਰਵਣ ਸਿੰਘ ਪੰਧੇਰ, ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਨੇ ਇਹ ਜਾਣਕਾਰੀ ਦਿੱਤੀ ਹੈ।

Check Also

ਸਾਬਕਾ ਮੰਤਰੀ ਦੀ ਅਗਵਾਈ ਹੇਠਲੀ OBC ਵਰਗ ਵਾਲੀ ਪਾਰਟੀ’ ਵੀ ਲੋਕ ਸਭਾ ਚੋਣ ਮੈਦਾਨ ‘ਚ 

    ਲੁਧਿਆਣਾ : ਲੋਕ ਸਭਾ ਚੋਣਾਂ ਦੇ ਐਲਾਨ ਹੁੰਦਿਆਂ ਹੀ ਪੰਜਾਬ ਦੇ OBC ਵਰਗ …