ਫਿਲਮੀ ਹਸਤੀਆਂ ਨੇ ਕਿਸਾਨ ਅੰਦੋਲਨ ਦੀ ਕੀਤੀ ਸੀ ਹਮਾਇਤ
ਮੁੰਬਈ/ਬਿਊਰੋ ਨਿਊਜ਼
ਮੁੰਬਈ ਵਿਚ ਬਾਲੀਵੁੱਡ ਦੀਆਂ ਕੁਝ ਵੱਡੀਆਂ ਹਸਤੀਆਂ ਦੇ ਘਰ ਅੱਜ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਛਾਪੇਮਾਰੀ ਕੀਤੀ। ਜਿਨ੍ਹਾਂ ਫਿਲਮੀ ਹਸਤੀਆਂ ਦੇ ਘਰਾਂ ਵਿਚ ਛਾਪੇਮਾਰੀ ਹੋਈ ਹੈ, ਉਨ੍ਹਾਂ ਵਿਚ ਤਾਪਸੀ ਪੰਨੂ, ਨਿਰਮਾਤਾ ਅਨੁਰਾਗ ਕਸ਼ਿਅਪ ਅਤੇ ਵਿਕਾਸ ਬਹਿਲ ਸ਼ਾਮਲ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਤਿੰਨੇ ਸੋਸ਼ਲ ਮੀਡੀਆ ‘ਤੇ ਸਰਕਾਰ ਖਿਲਾਫ ਖੁੱਲ੍ਹ ਕੇ ਬੋਲਦੇ ਹਨ ਤੇ ਕਿਸਾਨ ਅੰਦੋਲਨ ਦੇ ਮਾਮਲੇ ਵਿੱਚ ਇਨ੍ਹਾਂ ਨੇ ਸਰਕਾਰ ਨੂੰ ਰੱਜ ਕੇ ਕੋਸਿਆ ਸੀ। ਇਨ੍ਹਾਂ ਸਾਰੀਆਂ ਹਸਤੀਆਂ ‘ਤੇ ਇਨਕਮ ਟੈਕਸ ਚੋਰੀ ਦਾ ਆਰੋਪ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਫੈਂਟਮ ਫ਼ਿਲਮ ਦੀ ਟੈਕਸ ਚੋਰੀ ਦੇ ਸਬੰਧ ‘ਚ ਕੀਤੀ ਜਾ ਰਹੀ ਹੈ। ਇਨਕਮ ਟੈਕਸ ਵਿਭਾਗ ਦੀ ਟੀਮ ਨੇ ਮੁੰਬਈ, ਪੁਣੇ ਸਮੇਤ 20 ਥਾਵਾਂ ‘ਤੇ ਇਕੱਠਿਆਂ ਛਾਪੇਮਾਰੀ ਕੀਤੀ ਹੈ।
Check Also
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਲਈ ਖੋਲ੍ਹੇ
ਪਹਿਲੇ ਦਿਨ ਵੱਡੀ ਗਿਣਤੀ ਸਰਧਾਲੂਆਂ ਨੇ ਮੱਥਾ ਟੇਕਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਉੱਤਰਾਖੰਡ ’ਚ ਗੁਰਦੁਆਰਾ ਸ੍ਰੀ …