ਸੁਪਰੀਮ ਕੋਰਟ ਨੇ ਫਾਰੂਕ ਅਬਦੁੱਲਾ ਖਿਲਾਫ ਪਟੀਸ਼ਨ ਕੀਤੀ ਖਾਰਜ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਸਰਕਾਰ ਤੋਂ ਵੱਖਰੇ ਵਿਚਾਰਾਂ ਦੀ ਭਾਵਨਾ ਨੂੰ ਦੇਸ਼ਧ੍ਰੋਹ ਨਹੀਂ ਕਿਹਾ ਜਾ ਸਕਦਾ। ਸਰਵਉੱਚ ਅਦਾਲਤ ਨੇ ਇਸ ਮਾਮਲੇ ਵਿੱਚ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਵਿਰੁੱਧ ਧਾਰਾ 370 ਨੂੰ ਖ਼ਤਮ ਕਰਨ ਦੇ ਵਿਰੁੱਧ ਬਿਆਨ ਦੇਣ ਕਾਰਨ ਪਾਈ ਪਟੀਸ਼ਨ ਖਾਰਜ ਕਰ ਦਿੱਤੀ। ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਹੇਮੰਤ ਗੁਪਤਾ ਦੇ ਬੈਂਚ ਨੇ ਕਿਹਾ ਕਿ ਅਸਹਿਮਤੀ ਨੂੰ ਦੇਸ਼ ਧ੍ਰੋਹ ਨਹੀਂ ਕਿਹਾ ਜਾ ਸਕਦਾ। ਅਦਾਲਤ ਨੇ ਅਬਦੁੱਲਾ ਖਿਲਾਫ ਪਟੀਸ਼ਨ ਦਾਇਰ ਕਰਨ ਲਈ ਪਟੀਸ਼ਨਰਾਂ ਨੂੰ 50 ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਹੈ। ਪਟੀਸ਼ਨ ਵਿਚ ਕਿਹਾ ਗਿਆ ਸੀ ਕਿ ਅਬਦੁੱਲਾ ਨੇ ਦੇਸ਼ ਦੇ ਖਿਲਾਫ ਬਿਆਨ ਦਿੱਤਾ, ਇਸ ਲਈ ਉਸਦੀ ਸੰਸਦ ਮੈਂਬਰੀ ਰੱਦ ਕੀਤੀ ਜਾਣੀ ਚਾਹੀਦੀ ਹੈ।
Check Also
ਭਾਰਤੀ ਜਲ ਸੈਨਾ ਨੂੰ ਮਿਲਣਗੇ 26 ਮਰੀਨ ਰਾਫੇਲ ਲੜਾਕੂ ਜਹਾਜ਼
ਚੀਨ ਨਾਲ ਮੁਕਾਬਲਾ ਕਰਨ ਲਈ ਹਿੰਦ ਮਹਾਂਸਾਗਰ ’ਚ ਕੀਤੇ ਜਾਣਗੇ ਤਾਇਨਾਤ ਨਵੀਂ ਦਿੱਲੀ/ਬਿਊਰੋ ਨਿਊਜ਼ : …