ਪੰਜ ਸੀਟਾਂ ਵਿਚੋਂ 4 ‘ਆਪ’ ਨੇ ਅਤੇ ਇਕ ਸੀਟ ਕਾਂਗਰਸ ਨੇ ਜਿੱਤੀ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਨਵੀਂ ਦਿੱਲੀ ਵਿਚ ਨਗਰ ਨਿਗਮ ਲਈ ਹੋਈ ਜ਼ਿਮਨੀ ਚੋਣ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 5 ਵਿਚੋਂ 4 ਸੀਟਾਂ ਜਿੱਤੀਆਂ ਹਨ ਅਤੇ ਇਕ ਸੀਟ ‘ਤੇ ਕਾਂਗਰਸ ਨੇ ਜਿੱਤ ਦਰਜ ਕੀਤੀ ਹੈ। ਸਭ ਤੋਂ ਅਹਿਮ ਗੱਲ ਇਹ ਰਹੀ ਕਿ ਭਾਜਪਾ ਪੰਜਾਂ ਵਿਚੋਂ ਇਕ ਸੀਟ ਵੀ ਨਹੀਂ ਜਿੱਤ ਸਕੀ। ਪਹਿਲਾਂ ਇਨ੍ਹਾਂ ਪੰਜ ਸੀਟਾਂ ਵਿਚੋਂ ਇਕ ਸੀਟ ਭਾਜਪਾ ਕੋਲ ਸੀ, ਪਰ ਇਸ ਵਾਰ ਭਾਜਪਾ ਜ਼ੀਰੋ ‘ਤੇ ਰਹਿ ਗਈ। ਜ਼ਿਕਰਯੋਗ ਹੈ ਕਿ ਤ੍ਰਿਲੋਕਪੁਰੀ, ਸ਼ਾਲੀਮਾਰ ਬਾਗ ਵਾਰਡ, ਰੋਹਿਣੀ-ਸੀ ਅਤੇ ਕਲਿਆਣਪੁਰੀ ਸੀਟ ‘ਤੇ ਆਮ ਆਦਮੀ ਪਾਰਟੀ ਨੇ ਜਿੱਤ ਹਾਸਲ ਕੀਤੀ ਹੈ, ਜਦਕਿ ਪੂਰਬੀ ਦਿੱਲੀ ਦੀ ਚੌਹਾਨ ਬਾਂਗੜ ਸੀਟ ‘ਤੇ ਕਾਂਗਰਸ ਦੇ ਉਮੀਦਵਾਰ ਨੇ ਜਿੱਤ ਦਰਜ ਕੀਤੀ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੇ ਇਸ ਜਿੱਤ ਲਈ ‘ਆਪ’ ਵਰਕਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਜਨਤਾ ਹੁਣ ਭਾਜਪਾ ਕੋਲੋਂ ਦੁਖੀ ਹੋ ਚੁੱਕੀ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 103 ਅੰਮਿ੍ਤ ਭਾਰਤ ਸਟੇਸ਼ਨਾਂ ਦਾ ਕੀਤਾ ਉਦਘਾਟਨ
ਬੀਕਾਨੇਰ-ਬਾਂਦਰਾ ਰੇਲ ਗੱਡੀ ਨੂੰ ਵੀ ਦਿਖਾਈ ਹਰੀ ਝੰਡੀ ਬੀਕਾਨੇਰ/ਬਿਊਰੋ ਨਿਊਜ਼ : ਅਪ੍ਰੇਸ਼ਨ ਸਿੰਧੂਰ ਤੋਂ ਬਾਅਦ …