ਦੋ ਨੌਜਵਾਨਾਂ ਦੀ ਹੋਈ ਮੌਤ
ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼
ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਹਲਕਾ ਅਮਲੋਹ ਅਧੀਨ ਆਉਂਦੇ ਪਿੰਡ ਰਾਏਪੁਰ ਚੌਬਦਾਰਾਂ ‘ਚ ਅੱਜ ਛੱਤ ਦੀ ਡਾਟ ਡਿੱਗਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਪਿੰਡ ਸਲਾਣਾ ਦੁੱਲਾ ਸਿੰਘ ਵਾਲਾ ਦਾ ਵਾਸੀ ਮਲਕੀਤ ਸਿੰਘ ਪਿੰਡ ਰਾਏਪੁਰ ਚੌਬਦਾਰਾਂ ਵਿਚ ਪੁਰਾਣੇ ਮਕਾਨ ਦੀ ਛੱਤ ਢਾਹੁਣ ਲਈ ਆਪਣੇ ਪਿੰਡ ਦੇ 3 ਨੌਜਵਾਨਾਂ ਨੂੰ ਨਾਲ ਲੈ ਗਿਆ ਸੀ। ਇਸੇ ਦੌਰਾਨ ਅਚਾਨਕ ਛੱਤ ਦੀ ਡਾਟ ਡਿੱਗਣ ਕਾਰਨ ਤਿੰਨੇ ਨੌਜਵਾਨ ਅਤੇ ਮਲਕੀਤ ਸਿੰਘ ਮਲਬੇ ਦੇ ਹੇਠਾਂ ਦੱਬ ਗਏ। ਇਸ ਹਾਦਸੇ ‘ਚ ਜਸ਼ਨਪ੍ਰੀਤ ਸਿੰਘ ਅਤੇ ਗੁਰਸਿਮਰਨਪ੍ਰੀਤ ਸਿੰਘ ਦੀ ਮੌਤ ਹੋ ਗਈ, ਜਦਕਿ ਗੁਰਸੇਵਕ ਸਿੰਘ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖ਼ਲ ਕਰਾਇਆ ਗਿਆ ਹੈ। ਮਲਕੀਤ ਸਿੰਘ ਦਾ ਵੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਜ਼ਿਕਰਯੋਗ ਹੈ ਕਿ ਨੌਜਵਾਨ ਜਸ਼ਨਪ੍ਰੀਤ ਸਿੰਘ ਅਤੇ ਗੁਰਸਿਮਰਨਪ੍ਰੀਤ ਸਿੰਘ 12ਵੀਂ ਜਮਾਤ ਦੇ ਵਿਦਿਆਰਥੀ ਸਨ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …