ਚਾਰ ਉਡਾਣਾਂ ‘ਚ ਬੰਬ ਰੱਖਣ ਦੀ ਦਿੱਤੀ ਗਈ ਸੀ ਧਮਕੀ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਵਿਚ ਪੈਂਦੇ ਸਾਹਨੇਵਾਲ ਹਵਾਈ ਅੱਡੇ ਨੂੰ ਉਡਾਉਣ ਦਾ ਧਮਕੀ ਭਰਿਆ ਫੋਨ ਪਿਛਲੇ ਦਿਨੀਂ ਏਅਰਪੋਰਟ ਦੇ ਸਹਾਇਕ ਮੈਨੇਜਰ ਨੂੰ ਆਇਆ ਸੀ। ਧਮਕੀ ਦੇਣ ਵਾਲੇ ਨੇ 24 ਘੰਟਿਆਂ ਵਿਚ 4 ਉਡਾਣਾਂ ‘ਚ ਬੰਬ ਲਗਾਉਣ ਦੀ ਧਮਕੀ ਵੀ ਦਿੱਤੀ ਸੀ। ਇਹ ਧਮਕੀ ਕਿਸ ਵਿਅਕਤੀ ਨੇ ਦਿੱਤੀ, ਇਸਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ, ਪਰ ਹਵਾਈ ਅੱਡੇ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਜਾਂਚ ਤੋਂ ਬਾਅਦ ਅਸਿਸਟੈਂਟ ਮੈਨੇਜਰ ਪਵਨ ਕੁਮਾਰ ਦੀ ਸ਼ਿਕਾਇਤ ‘ਤੇ ਅਣਪਛਾਤੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਵਿਚ ਲੱਗੀ ਹੋਈ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੁਲਿਸ ਨੂੰ ਕੁਝ ਅਹਿਮ ਜਾਣਕਾਰੀਆਂ ਹਾਸਲ ਵੀ ਹੋਈਆਂ ਹਨ, ਜਿਸ ਨੂੰ ਆਧਾਰ ਬਣਾ ਕੇ ਪੁਲਿਸ ਵਲੋਂ ਆਪਣੀ ਜਾਂਚ ਦਾ ਘੇਰਾ ਵਧਾਇਆ ਗਿਆ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …