23.3 C
Toronto
Saturday, September 5, 2026
spot_img
Homeਪੰਜਾਬਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਚ ਕਾਰਪੋਰੇਟ ਅਦਾਰਿਆਂ ਖਿਲਾਫ ਲਗਾਤਾਰ...

ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਚ ਕਾਰਪੋਰੇਟ ਅਦਾਰਿਆਂ ਖਿਲਾਫ ਲਗਾਤਾਰ ਧਰਨੇ ਜਾਰੀ

ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਚ ਕਾਰਪੋਰੇਟ ਅਦਾਰਿਆਂ ਖਿਲਾਫ ਲਗਾਤਾਰ ਧਰਨੇ ਜਾਰੀ8 ਮਾਰਚ ਨੂੰ ਮਹਿਲਾ ਦਿਵਸ ਮੌਕੇ ਬੀਬੀਆਂ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਪਹੁੰਚਣ ਦਾ ਸੱਦਾ
ਚੰਡੀਗੜ੍ਹ/ਬਿਊਰੋ ਨਿਊਜ਼
ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਪਿਛਲੇ ਪੰਜ ਮਹੀਨਿਆਂ ਤੋਂ ਸੰਘਰਸ਼ ਕਰ ਰਹੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਪੰਜਾਬ ਵਿੱਚ ਟੌਲ ਪਲਾਜ਼ਿਆਂ, ਕਾਰਪੋਰੇਟ ਘਰਾਣਿਆਂ ਅਤੇ ਭਾਜਪਾ ਦਫ਼ਤਰਾਂ ਸਣੇ 125 ਤੋਂ ਵੱਧ ਥਾਵਾਂ ‘ਤੇ ਧਰਨੇ ਜਾਰੀ ਹਨ। ਇਨ੍ਹਾਂ ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਆਪਣੇ ਹੱਕਾਂ ਲਈ ਕੌਮੀ ਰਾਜਧਾਨੀ ਵਿੱਚ ਲੜਾਈ ਲੜ ਰਿਹਾ ਹੈ। ਇਸ ਦੌਰਾਨ 250 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਕੇਂਦਰ ਸਰਕਾਰ ਆਪਣਾ ਅੜੀਅਲ ਵਤੀਰਾ ਛੱਡਣ ਲਈ ਤਿਆਰ ਨਹੀਂ। ਕਿਸਾਨ ਆਗੂਆਂ ਨੇ 8 ਮਾਰਚ ਨੂੰ ਮਹਿਲਾ ਦਿਵਸ ਮੌਕੇ ਬੀਬੀਆਂ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਪਹੁੰਚਣ ਦਾ ਸੱਦਾ ਦਿੱਤਾ। ਕਿਸਾਨ ਆਗੂ ਸੁਖਦੇਵ ਸਿੰਘ ਕੋਕਰੀ ਅਤੇ ਜਗਮੋਹਨ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂ ‘ਤੇ ਲਿਆਂਦੇ ਗਏ ਤਿੰਨੇ ਕਾਨੂੰਨ ਖੇਤੀਬਾੜੀ ਨੂੰ ਤਬਾਹ ਕਰ ਦੇਣਗੇ।

RELATED ARTICLES
POPULAR POSTS