ਅਕਾਲੀਆਂ ਨੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਦੇ ਬਜਟ ਇਜਲਾਸ ਦੇ ਅੱਜ ਤੀਜੇ ਦਿਨ ਵਿਧਾਨ ਸਭਾ ਦੇ ਬਾਹਰ ਵਿਰੋਧੀ ਦਲਾਂ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਰੋਸ ਪ੍ਰਦਰਸ਼ਨ ਕੀਤਾ। ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਦੇ ਗੇਟ ‘ਤੇ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਦੌਰਾਨ ਅਕਾਲੀ ਦਲ ਦੇ ਵਿਧਾਇਕਾਂ ਨੇ ਪੰਜਾਬ ਸਰਕਾਰ ‘ਤੇ ਆਰੋਪ ਲਗਾਏ ਕਿ ਕੈਪਟਨ ਨੇ 2017 ਦੀਆਂ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਵਿਧਾਨ ਸਭਾ ਦੀ ਕਾਰਵਾਈ ਵਿਚ ਹਿੱਸਾ ਲੈਣ ਜਾਣ ਤੋਂ ਪਹਿਲਾਂ ਗੇਟ ‘ਤੇ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ। ਇਸੇ ਦੌਰਾਨ ‘ਆਪ’ ਦੇ ਵਿਧਾਇਕਾਂ ਨੇ ਵੀ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ‘ਆਪ’ ਵਿਧਾਇਕਾਂ ਨੇ ਦੇ ਹੱਥਾਂ ਵਿਚ ਕੈਪਟਨ ਸਰਕਾਰ ਖਿਲਾਫ ਲਿਖੇ ਨਾਅਰਿਆਂ ਵਾਲੇ ਪੋਸਟਰ ਵੀ ਫੜੇ ਹੋਏ ਸਨ।
Check Also
ਪੰਜਾਬ ’ਚ ਪਾਕਿਸਤਾਨ ਦੀ ਸਾਈਬਰ ਅਟੈਕ ਦੀ ਕੋਸ਼ਿਸ਼-ਪੁਲਿਸ ਨੇ ਲੋਕਾਂ ਨੂੰ ਕੀਤਾ ਸੁਚੇਤ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਵਲੋਂ ਪਾਕਿਸਤਾਨ ਦੀ ਇਕ ਹੋਰ ਕਾਇਰਾਨਾ ਹਰਕਤ ਦੇ ਬਾਰੇ ਸੂਬੇ …