ਮਜੀਠੀਆ ਬੋਲੇ – ਕਿਸਾਨੀ ਮਸਲਿਆਂ ਨੂੰ ਲੈ ਕੇ ਕੈਪਟਨ ਸਰਕਾਰ ਗੰਭੀਰ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼
ਵਿਧਾਨ ਸਭਾ ਵਿਚ ਅੱਜ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ‘ਆਪ’ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ‘ਤੇ ਟਿੱਪਣੀ ਕੀਤੀ। ਜਿਸ ਤੋਂ ਬਾਅਦ ਆਪ ਵਿਧਾਇਕਾਂ ਨੇ ਹੰਗਾਮਾ ਕਰ ਦਿੱਤਾ ਅਤੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਵਿਰੋਧੀਆਂ ‘ਤੇ ਨਿੱਜੀ ਟਿੱਪਣੀਆਂ ਕਰ ਰਹੇ ਹਨ। ਇਸੇ ਦੌਰਾਨ ਅਕਾਲੀ ਦਲ ਦੇ ਵਿਧਾਇਕ ਬਿਕਰਮ ਮਜੀਠੀਆ ਨੇ ਕੈਪਟਨ ਅਮਰਿੰਦਰ ਸਰਕਾਰ ‘ਤੇ ਕਈ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਕਿਸਾਨੀ ਮਸਲਿਆਂ ‘ਤੇ ਪੰਜਾਬ ਸਰਕਾਰ ਗੰਭੀਰ ਨਹੀਂ ਹੈ। ਮਜੀਠੀਆ ਨੇ ਕਿਹਾ ਕਿ ਰਾਜਪਾਲ ਕੋਲ ਜਾ ਕੇ ਕਾਂਗਰਸੀ ਸਿਰਫ ਡਰਾਮਾ ਕਰ ਰਹੇ ਹਨ। ਮਜੀਠੀਆ ਨੇ ਮੁਖਤਾਰ ਅੰਸਾਰੀ ਦੇ ਮਾਮਲੇ ‘ਤੇ ਵੀ ਕਈ ਸਵਾਲ ਚੁੱਕੇ।
Check Also
ਦਿਲਜੀਤ ਦੋਸਾਂਝ ਦੇ ਹੱਕ ’ਚ ਗਰਜੇ ਭਗਵੰਤ ਮਾਨ
ਕਿਹਾ : ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …