‘ਆਪ’ ਵਿਧਾਇਕਾਂ ਨੇ ਮਹਿੰਗੀ ਬਿਜਲੀ ਦੇ ਮੁੱਦੇ ‘ਤੇ ਘੇਰੀ ਪੰਜਾਬ ਸਰਕਾਰ ਅਤੇ ਕੀਤਾ ਵਾਕ ਆਊਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿਚ ਹੁਣ ਬਜਟ 5 ਮਾਰਚ ਦੀ ਬਜਾਏ 8 ਮਾਰਚ ਨੂੰ ਪੇਸ਼ ਹੋਵੇਗਾ। ਇਸ ਸਬੰਧੀ ਜਾਣਕਾਰੀ ਵਿਧਾਨ ਸਭਾ ਵਿਚ ਦਿੱਤੀ ਗਈ। ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਅੱਜ ਤੀਜੇ ਦਿਨ ਵੀ ਹੰਗਾਮਾ ਹੁੰਦਾ ਰਿਹਾ। ਅਕਾਲੀ ਦਲ ਤੇ ਕਾਂਗਰਸ ਦੇ ਵਿਧਾਇਕਾਂ ਨੇ ਸਦਨ ‘ਚ ਭਾਜਪਾ ਵਿਧਾਇਕ ਅਰੁਣ ਨਾਰੰਗ ਨੂੰ ਬੋਲਣ ਨਹੀਂ ਦਿੱਤਾ। ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਅਰੁਣ ਨਾਰੰਗ ਦੇ ਬੋਲਣ ‘ਤੇ ਕਿਹਾ ਕਿ ਪਹਿਲਾਂ ਉਹ ਕਿਸਾਨੀ ਮੁੱਦੇ ਬਾਰੇ ਆਪਣੀ ਸਥਿਤੀ ਸਪਸ਼ਟ ਕਰਨ। ਇਸ ਤੋਂ ਬਾਅਦ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਵੀ ਇਹ ਮੁੱਦਾ ਚੁੱਕਦੇ ਹੋਏ ਕਿਹਾ ਕਿ ਭਾਜਪਾ ਵਿਧਾਇਕ ਸਦਨ ਵੱਲੋਂ ਖੇਤੀ ਬਿੱਲ ਪਾਸ ਕਰਨ ਮੌਕੇ ਗੈਰਹਾਜ਼ਰ ਰਹੇ ਸਨ। ਇਸ ਨੂੰ ਦੇਖਦਿਆਂ ਅਰੁਣ ਨਾਰੰਗ ਸਦਨ ‘ਚੋਂ ਵਾਕਆਊਟ ਕਰ ਗਏ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਮਹਿੰਗੀ ਬਿਜਲੀ ਦੇ ਮੁੱਦੇ ਅਤੇ ਬਿਜਲੀ ਸਮਝੌਤੇ ਰੱਦ ਕਰਨ ਦੀ ਮੰਗ ਨੂੰ ਲੈ ਕੇ ਸਦਨ ਵਿਚੋਂ ਵਾਕਆਊਟ ਕੀਤਾ। ‘ਆਪ’ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਨੇ ਤਿੰਨੇ ਪ੍ਰਾਈਵੇਟ ਥਰਮਲ ਪਾਵਰ ਪਲਾਂਟਾਂ ਨਾਲ ਹੋਏ ਸਮਝੌਤਿਆਂ ਨੂੰ ਰੀਵਿਊ ਕਰਨ ਦਾ ਵਾਅਦਾ ਕੀਤਾ ਸੀ ਪਰ ਚਾਰ ਸਾਲ ਬਾਅਦ ਵੀ ਸਰਕਾਰ ਇਸ ਨੂੰ ਭੁੱਲੀ ਬੈਠੀ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …