Breaking News
Home / ਭਾਰਤ / ਓ ਟੀ ਟੀ ਪਲੇਟਫਾਰਮ ਪਰੋਸ ਰਹੇ ਨੇ ਅਸ਼ਲੀਲ ਸਮੱਗਰੀ

ਓ ਟੀ ਟੀ ਪਲੇਟਫਾਰਮ ਪਰੋਸ ਰਹੇ ਨੇ ਅਸ਼ਲੀਲ ਸਮੱਗਰੀ

ਸੁਪਰੀਮ ਕੋਰਟ ਨੇ ਕਿਹਾ – ਨਿਗਰਾਨੀ ਲਈ ਬਣੇ ਮਜ਼ਬੂਤ ਤੰਤਰ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ‘ਓਵਰ ਦਿ ਟੌਪ’ (ਓਟੀਟੀ) ਪਲੇਟਫਾਰਮ ਉਤੇ ਕਈ ਵਾਰ ਅਸ਼ਲੀਲ ਸਮੱਗਰੀ ਦਿਖਾਈ ਜਾਂਦੀ ਹੈ ਅਤੇ ਅਜਿਹੇ ਪ੍ਰੋਗਰਾਮਾਂ ਦੀ ਨਿਗਰਾਨੀ ਕਰਨ ਲਈ ਤੰਤਰ ਦੀ ਜ਼ਰੂਰਤ ਹੈ। ਜਸਟਿਸ ਅਸ਼ੋਕ ਭੂਸ਼ਣ ਅਤੇ ਜਸਟਿਸ ਆਰ ਸੁਭਾਸ਼ ਰੈੱਡੀ ਦੇ ਬੈਂਚ ਨੇ ਕਿਹਾ ਕਿ ਓ ਟੀ ਟੀ ਪਲੇਟਫ਼ਾਰਮ ‘ਤੇ ਸਕਰੀਨਿੰਗ ਦੀ ਲੋੜ ਹੈ। ਅਦਾਲਤ ਨੇ ਕਿਹਾ ਕਿ ਉਸ ਵਲੋਂ ਇਸ ਮਾਮਲੇ ‘ਤੇ ਕੇਂਦਰ ਸਰਕਾਰ ਦੇ ਰੈਗੂਲੇਸ਼ਨ ਦੇਖੇ ਜਾਣਗੇ। ਫਿਲਹਾਲ ਇਸ ਮਾਮਲੇ ‘ਤੇ ਅਗਲੀ ਸੁਣਵਾਈ ਭਲਕੇ ਸ਼ੁੱਕਰਵਾਰ ਨੂੰ ਹੋਵੇਗੀ।

Check Also

ਸੁਪਰੀਮ ਕੋਰਟ ਨੇ ਰਾਮਦੇਵ, ਬਾਲਕ੍ਰਿਸ਼ਨ ਤੇ ਪਤੰਜਲੀ ਖਿਲਾਫ਼ ਮਾਣਹਾਨੀ ਦੇ ਨੋਟਿਸ ’ਤੇ ਫੈਸਲਾ ਰੱਖਿਆ ਰਾਖਵਾਂ

ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਕੋਰਟ ਨੇ ਹਲਫਨਾਮਾ ਦਾਇਰ ਕਰਨ ਦੇ ਦਿੱਤੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ …