17 C
Toronto
Thursday, October 8, 2026
spot_img
Homeਭਾਰਤਮੁਖਤਾਰ ਅੰਸਾਰੀ ਨੂੰ ਯੂਪੀ 'ਚ ਲਿਜਾਉਣਾ ਚਾਹੁੰਦੀ ਹੈ ਯੋਗੀ ਸਰਕਾਰ

ਮੁਖਤਾਰ ਅੰਸਾਰੀ ਨੂੰ ਯੂਪੀ ‘ਚ ਲਿਜਾਉਣਾ ਚਾਹੁੰਦੀ ਹੈ ਯੋਗੀ ਸਰਕਾਰ

ਮੁਖਤਾਰ ਅੰਸਾਰੀ ਨੂੰ ਯੂਪੀ ‘ਚ ਲਿਜਾਉਣਾ ਚਾਹੁੰਦੀ ਹੈ ਯੋਗੀ ਸਰਕਾਰਅੰਸਾਰੀ ਨੇ ਕਿਹਾ – ਪੰਜਾਬ ਦੀ ਜੇਲ੍ਹ ਤੋਂ ਤਬਦੀਲ ਕਰਨ ਦੀ ਮੰਗ ਦਾ ਯੂਪੀ ਨੂੰ ਕੋਈ ਅਧਿਕਾਰ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼
ਬਿਹਾਰ ਦੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਉਸ ਨੂੰ ਪੰਜਾਬ ਦੀ ਰੂਪਨਗਰ ਜੇਲ੍ਹ ਵਿਚੋਂ ਬਾਂਦਾ ਜੇਲ੍ਹ ਲਿਜਾਉਣਾ ਚਾਹੁੰਦੀ ਹੈ। ਅੰਸਾਰੀ ਨੇ ਕਿਹਾ ਕਿ ਯੂਪੀ ਸਰਕਾਰ ਨੂੰ ਅਜਿਹੀ ਮੰਗ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਸਰਕਾਰ ਨੇ ਸੁਪਰੀਮ ਕੋਰਟ ਦਾ ਦਰ ਖੜਕਾ ਕੇ ਅੰਸਾਰੀ ਨੂੰ ਬਾਂਦਾ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ। ਯੂਪੀ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਉਹ ਪੰਜਾਬ ਤੇ ਜੇਲ੍ਹ ਅਧਿਕਾਰੀਆਂ ਨੂੰ ਇਸ ਬਾਰੇ ਹੁਕਮ ਦੇਵੇ। ਜਸਟਿਸ ਅਸ਼ੋਕ ਭੂਸ਼ਣ ਤੇ ਜਸਟਿਸ ਆਰਐੱਸ ਰੈੱਡੀ ਦੇ ਬੈਂਚ ਨੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਤੇ ਅੰਸਾਰੀ ਦੀ ਪਟੀਸ਼ਨ ‘ਤੇ ਫ਼ੈਸਲਾ ਸੁਣਾਏਗਾ।

RELATED ARTICLES

POPULAR POSTS