63 ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ
ਮ੍ਰਿਤਕਾਂ ਵਿਚ ਜ਼ਿਆਦਾਤਰ ਵਕੀਲ ਸ਼ਾਮਲ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਦੇ ਕੋਇਟਾ ਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਹੋਏ ਧਮਾਕੇ ਵਿੱਚ 63 ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਦਕਿ 100 ਤੋਂ ਜ਼ਿਆਦਾ ਦੇ ਜ਼ਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬਲੋਚਿਸਤਾਨ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਬਿਲਾਲ ਅਨਵਰ ਨੂੰ ਅਣਪਛਾਤੇ ਵਿਅਕਤੀ ਨੇ ਗੋਲੀਆਂ ਮਾਰ ਦਿੱਤੀਆਂ ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ ਅਤੇ ਕੋਇਟਾ ਦੇ ਹਸਪਤਾਲ ਵਿੱਚ ਦਾਖਲ ਸੀ।
ਅਨਵਰ ਦਾ ਪਤਾ ਲੈਣ ਲਈ ਬਹੁਤ ਸਾਰੇ ਵਕੀਲ ਹਸਪਤਾਲ ਵਿੱਚ ਪਹੁੰਚੇ ਹੋਏ ਸਨ। ਇਸ ਦੌਰਾਨ ਹਸਪਤਾਲ ਵਿੱਚ ਜ਼ਬਰਦਸਤ ਧਮਕਾ ਹੋਇਆ ਜਿਸ ਵਿੱਚ 63 ਵਿਅਕਤੀਆਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿੱਚ ਜ਼ਿਆਦਾਤਰ ਵਕੀਲ ਹਨ। ਧਮਾਕੇ ਤੋਂ ਬਾਅਦ ਕੋਇਟਾ ਦੇ ਸਾਰੇ ਹਸਪਤਾਲਾਂ ਵਿੱਚ ਐਮਰਜੈਂਸੀ ਐਲਾਨ ਦਿੱਤੀ ਗਈ। ਧਮਾਕੇ ਵਿੱਚ ਕਈ ਪੱਤਰਕਾਰ ਵੀ ਜ਼ਖਮੀ ਹੋਏ ਹਨ। ਧਮਾਕੇ ਤੋਂ ਬਾਅਦ ਪੁਲਿਸ ਨੇ ਹਸਪਤਾਲ ਨੂੰ ਘੇਰ ਲਿਆ ਹੈ। ਪਾਕਿ ਇਸ ਹਮਲੇ ਦਾ ਦੋਸ਼ ਭਾਰਤ ਸਿਰ ਮੜ੍ਹ ਰਿਹਾ ਹੈ।
Check Also
ਆਸਟਰੇਲੀਆ ’ਚ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਚਲਾ ਸਕਣਗੇ ਸੋਸ਼ਲ ਮੀਡੀਆ
ਪ੍ਰਤੀਨਿਧੀ ਸਦਨ ਨੇ ਬਿੱਲ ਕੀਤਾ ਪਾਸ ਮੈਲਬਰਨ/ਬਿਊਰੋ ਨਿਊਜ਼ ਆਸਟਰੇਲੀਆ ਦੇ ਪ੍ਰਤੀਨਿਧੀ ਸਦਨ ਨੇ ਇਕ ਬਿੱਲ …