0.7 C
Toronto
Tuesday, February 10, 2026
spot_img
Homeਪੰਜਾਬਪੰਜਾਬੀ ਯੂਨੀਵਰਸਿਟੀ ਦਾ ਵਿੱਤੀ ਸੰਕਟ ਵਧਿਆ

ਪੰਜਾਬੀ ਯੂਨੀਵਰਸਿਟੀ ਦਾ ਵਿੱਤੀ ਸੰਕਟ ਵਧਿਆ

ਵਿਦਿਆਰਥੀਆਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ
ਪਟਿਆਲਾ/ਬਿਊਰੋ ਨਿਊਜ਼
ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਵਿੱਤੀ ਸੰਕਟ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ ਅਤੇ ਮੁਲਾਜ਼ਮਾਂ ਤੇ ਵਿਦਿਆਰਥੀਆਂ ਵਲੋਂ ਇਸ ਨੂੰ ਲੈ ਕੇ ਧਰਨੇ ਮੁਜ਼ਾਹਰੇ ਕੀਤੇ ਜਾ ਰਹੇ ਹਨ। ਅੱਜ ਵੀ ਵਿਦਿਆਰਥੀ ਜਥੇਬੰਦੀਆਂ ਤੇ ਮੁਲਾਜ਼ਮ ਜਥੇਬੰਦੀਆਂ ਨੇ ਇਕੱਠੇ ਹੋ ਕੇ ਨੈਸ਼ਨਲ ਹਾਈਵੇ ਜਾਮ ਕਰਕੇ ਧਰਨਾ ਲਗਾਇਆ। ਇਸ ਮੌਕੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਤੇ ਮੁਲਾਜ਼ਮਾਂ ਨੇ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਵਿਦਿਆਰਥੀ ਅਤੇ ਮੁਲਾਜ਼ਮਾਂ ਦੀ ਮੰਗ ਸੀ ਕਿ ਯੂਨੀਵਰਸਿਟੀ ਨੂੰ ਵਿੱਤੀ ਗਰਾਂਟ ਦੇ ਕੇ ਆਰਥਿਕ ਸੰਕਟ ਵਿਚੋਂ ਬਾਹਰ ਕੱਢਿਆ ਜਾਵੇ। ਉਨ੍ਹਾਂ ਮੰਗ ਕੀਤੀ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕਰ ਦਿੱਤਾ ਜਾਵੇਗਾ। ਵਿਦਿਆਰਥੀ ਜਥੇਬੰਦੀ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਯੂਨੀਵਰਸਿਟੀ ਸਿਰ ਡੇਢ ਸੌ ਕਰੋੜ ਤੋਂ ਵੱਧ ਕਰਜ਼ਾ ਚੜ੍ਹ ਚੁੱਕਾ ਹੈ। ਦੱਸਿਆ ਗਿਆ ਕਿ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਪਸਾਰ ਲਈ ਬਣੀ ਦੁਨੀਆਂ ਦੀ ਇਹ ਦੂਜੀ ਯੂਨੀਵਰਸਿਟੀ ਹੈ, ਜਿਹੜੀ ਅੱਜ ਹਨ੍ਹੇਰੇ ਵੱਲ ਵਧਦੀ ਜਾ ਰਹੀ ਹੈ।

RELATED ARTICLES
POPULAR POSTS