ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਅਵਨੀਸ਼ ਝੀਂਗਨ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸਾਬਕਾ ਤੇ ਵਿਵਾਦਤ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਣਵਾਈ ਕਰਦਿਆਂ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਨੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਨੋਟਿਸ ਵੀ ਭੇਜਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 22 ਮਾਰਚ ਤੱਕ ਮੁਲਤਵੀ ਕਰਦਿਆਂ ਹਾਈਕੋਰਟ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਅਗਲੇ ਹੁਕਮਾਂ ਤੱਕ ਸੁਮੇਧ ਸੈਣੀ ਨੂੰ ਇਸ ਕੇਸ ‘ਚ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …