ਖੇਤੀ ਅਤੇ ਕਿਸਾਨਾਂ ਦੇ ਵਿਕਾਸ ਲਈ ਦਿੱਤੇ ਕਈ ਸੁਝਾਅ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਅੱਜ ਇਕ ਵਾਰ ਫਿਰ ਆਪਣੀ ਹੀ ਪਾਰਟੀ ਦੀ ਸਰਕਾਰ ਨੂੰ ਘੇਰ ਲਿਆ। ਉਨ੍ਹਾਂ ਪੰਜਾਬ ਸਰਕਾਰ ਨੂੰ ਸੂਬੇ ਵਿਚ ਖੇਤੀ ਅਤੇ ਕਿਸਾਨੀ ਦੇ ਵਿਕਾਸ ਲਈ ਕਈ ਸੁਝਾਅ ਦਿੱਤੇ। ਉਨ੍ਹਾਂ ਕਿਸਾਨਾਂ ਦੀ ਹਮਾਇਤ ਕੀਤੀ ਅਤੇ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਵੀ ਗੱਲ ਕੀਤੀ। ਸਿੱਧੂ ਚੰਡੀਗੜ੍ਹ ਦੇ ਪੰਜਾਬ ਭਵਨ ਵਿਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾਲਾਂ ਅਤੇ ਤੇਲ ਉਤੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਕਿਉਂ ਨਹੀਂ ਦੇ ਰਹੀ। ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸੂਬੇ ਦੇ ਕਿਸਾਨਾਂ ਨੂੰ ਦਾਲ ਤੇ ਤੇਲ ਬੀਜਾਂ ਦੀਆਂ ਫਸਲਾਂ ‘ਤੇ ਐੱਮਐੱਸਪੀ ਦੇਵੇ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਵੀ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਕਿਹਾ ਸੀ ਕਿ ਜੇਕਰ ਗੈਰਕਾਨੂੰਨੀ ਕਬਜ਼ਾਧਾਰੀਆਂ ਕੋਲੋਂ 5 ਫੀਸਦੀ ਜ਼ਮੀਨ ਵੀ ਛੁਡਾ ਲਈ ਜਾਵੇ ਤਾਂ ਪੰਜਾਬ ਸਰਕਾਰ ਕਰਜ਼ਾ ਮੁਕਤ ਹੋ ਸਕਦੀ ਹੈ।
Check Also
ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ
ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …