Breaking News
Home / ਭਾਰਤ / ਦਿੱਲੀ ਪੁਲਿਸ ਨੇ ਮ੍ਰਿਤਕ ਕਿਸਾਨ ਨੂੰ ਹੀ ਭੇਜ ਦਿੱਤਾ ਕਾਨੂੰਨੀ ਨੋਟਿਸ

ਦਿੱਲੀ ਪੁਲਿਸ ਨੇ ਮ੍ਰਿਤਕ ਕਿਸਾਨ ਨੂੰ ਹੀ ਭੇਜ ਦਿੱਤਾ ਕਾਨੂੰਨੀ ਨੋਟਿਸ

26 ਜਨਵਰੀ ਨੂੰ ਹੋਈ ਹਿੰਸਾ ਦੇ ਮਾਮਲੇ ‘ਚ 6 ਹੋਰ ਕਿਸਾਨਾਂ ਨੂੰ ਮਿਲੀ ਜ਼ਮਾਨਤ
ਨਵੀਂ ਦਿੱਲੀ/ਬਿਊਰੋ ਨਿਊਜ਼
26 ਜਨਵਰੀ ਨੂੰ ਨਵੀਂ ਦਿੱਲੀ ‘ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ ‘ਚ ਦਿੱਲੀ ਪੁਲਿਸ ਵਲੋਂ ਜਗੀਰ ਸਿੰਘ ਨਾਮੀ ਇਕ ਕਿਸਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਕਿਸਾਨ ਜਗੀਰ ਸਿੰਘ ਦੀ ਮੌਤ ਲੰਘੀ 31 ਦਸੰਬਰ ਨੂੰ ਹੋਈ ਸੀ। ਦਿੱਲੀ ਪੁਲਿਸ ਦੀ ਇਸ ਕਾਰਵਾਈ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨੀ ਨੋਟਿਸਾਂ ਤੋਂ ਇਹ ਸਾਫ਼ ਜ਼ਾਹਿਰ ਹੈ ਕਿ ਦਿੱਲੀ ਪੁਲਿਸ ਕਿਸਾਨ ਭਾਈਚਾਰੇ ਨੂੰ ਤੰਗ ਪਰੇਸ਼ਾਨ ਕਰਨ ਲਈ ਕਾਨੂੰਨੀ ਕੇਸਾਂ ‘ਚ ਉਲਝਾ ਰਹੀ ਹੈ। ਉਧਰ ਦੂਜੇ ਪਾਸੇ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ 6 ਹੋਰ ਕਿਸਾਨਾਂ ਨੂੰ ਅੱਜ ਜ਼ਮਾਨਤ ਮਿਲ ਗਈ ਹੈ। ਇਸ ਸਬੰਧੀ ਜਾਣਕਾਰੀ ਵੀ ਮਨਜਿੰਦਰ ਸਿਰਸਾ ਨੇ ਦਿੱਤੀ ਹੈ।

Check Also

ਰਾਹੁਲ ਗਾਂਧੀ ਦਾ ਅਮੇਠੀ ਤੋਂ ਅਤੇ ਪਿ੍ਰਅੰਕਾ ਗਾਂਧੀ ਦਾ ਰਾਏਬਰੇਲੀ ਤੋਂ ਚੋਣ ਲੜਨਾ ਤੈਅ

26 ਅਪ੍ਰੈਲ ਤੋਂ ਬਾਅਦ ਰਾਹੁਲ ਅਤੇ ਪਿ੍ਰਅੰਕਾ ਦੇ ਨਾਵਾਂ ਦਾ ਕੀਤਾ ਜਾ ਸਕਦਾ ਹੈ ਐਲਾਨ …