ਕਿਹਾ – ਪਾਰਲੀਮੈਂਟ ‘ਚ ਜਾ ਕੇ ਵੇਚਾਂਗੇ ਫਸਲ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ ਅਤੇ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਨੂੰ ਭਲਕੇ ਸੌ ਦਿਨ ਹੋ ਜਾਣਗੇ। ਇਸੇ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨੀ ਸੰਘਰਸ਼ ਅਜੇ ਲੰਬਾ ਚੱਲੇਗਾ ਅਤੇ ਸਰਕਾਰ ਪਤਾ ਨਹੀਂ ਕਿੱਥੇ ਗੁਆਚ ਗਈ ਹੈ, ਅਸੀਂ ਤਾਂ ਸੰਸਦ ਵਿਚ ਜਾ ਕੇ ਆਪਣੀ ਫਸਲ ਵੇਚਾਂਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਕਿਸਾਨ ਨੂੰ ਆਪਣੀ ਫਸਲ ਕਿਤੇ ਵੀ ਵੇਚਣ ਲਈ ਕਹਿ ਰਹੀ ਹੈ ਤਾਂ ਕਿਸਾਨ ਸੰਸਦ ਵਿਚ ਜਾ ਕੇ ਆਪਣੀ ਫਸਲ ਵੇਚਣਗੇ। ਕਿਸਾਨ ਆਗੂ ਨੇ ਕਿਹਾ ਕਿ ਮਹਿੰਗਾਈ ਦਿਨੋਂ ਦਿਨ ਵਧਦੀ ਜਾ ਰਹੀ ਹੈ ਅਤੇ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਅਸਮਾਨੀਂ ਚੜ੍ਹ ਗਈਆਂ ਹਨ। ਜ਼ਿਕਰਯੋਗ ਹੈ ਕਿ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਨੇ ਗਰਮੀ ਦੇ ਮੌਸਮ ਲਈ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …