ਸ੍ਰੋਮਣੀ ਕਮੇਟੀ ਦਾ ਬਜਟ ਸਮਾਗਮ 30 ਮਾਰਚ ਨੂੰ
ਅੰਮ੍ਰਿਤਸਰ/ਬਿਊਰੋ ਨਿਊਜ਼
ਸਾਲ 2021-22 ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਜਟ ਸਮਾਗਮ 30 ਮਾਰਚ ਨੂੰ ਸੱਦਿਆ ਗਿਆ ਹੈ। ਇਹ ਫ਼ੈਸਲਾ ਅੱਜ ਅੰਮ੍ਰਿਤਸਰ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਕੀਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ 11 ਅਤੇ 13 ਮਾਰਚ ਨੂੰ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਰੱਖੀਆਂ ਮੀਟਿੰਗਾਂ ਦੌਰਾਨ ਬਜਟ ਸਬੰਧੀ ਸੁਝਾਅ ਵੀ ਲਏ ਜਾਣਗੇ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਗਰਮੀਆਂ ਦੀ ਰੁੱਤ ਨੂੰ ਧਿਆਨ ਵਿੱਚ ਰੱਖਦਿਆਂ ਦਿੱਲੀ ਵਿਖੇ ਕਿਸਾਨਾਂ ਵਾਸਤੇ ਟੀਨਾ ਦੇ ਆਰਜ਼ੀ ਸ਼ੈੱਡ ਬਣਾਏ ਜਾਣਗੇ ਅਤੇ ਪੱਖੇ ਵੀ ਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਸਮਾਗਮ ਬੰਗਲਾਦੇਸ਼ ਵਿੱਚ ਵੀ ਕੀਤੇ ਜਾਣਗੇ।
Check Also
ਵਿਸ਼ਵ ਪੰਜਾਬੀ ਕਾਨਫਰੰਸ : ਫਨਕਾਰਾਂ ਨੇ ਸਾਂਝੀਵਾਲਤਾ ਦੇ ਗੀਤਾਂ ਨਾਲ ਰੰਗ ਬੰਨ੍ਹਿਆ
ਸ਼ਾਇਰ ਹਰਵਿੰਦਰ ਦੇ ਗੀਤ ਸਣੇ ਵੱਖ-ਵੱਖ ਲੇਖਕਾਂ ਦੀਆਂ ਪੁਸਤਕਾਂ ਕੀਤੀਆਂ ਲੋਕ ਅਰਪਣ ਅੰਮ੍ਰਿਤਸਰ : ਪਾਕਿਸਤਾਨ …