-16 C
Toronto
Friday, January 30, 2026
spot_img
Homeਪੰਜਾਬ'ਆਪ' ਅਤੇ ਅਕਾਲੀ ਦਲ ਦੇ ਵਿਧਾਇਕਾਂ ਵਲੋਂ ਵਧੀਆਂ ਤੇਲ ਕੀਮਤਾਂ ਖਿਲਾਫ ਵਿਧਾਨ...

‘ਆਪ’ ਅਤੇ ਅਕਾਲੀ ਦਲ ਦੇ ਵਿਧਾਇਕਾਂ ਵਲੋਂ ਵਧੀਆਂ ਤੇਲ ਕੀਮਤਾਂ ਖਿਲਾਫ ਵਿਧਾਨ ਸਭਾ ‘ਚ ਹੰਗਾਮਾ

ਅਕਾਲੀ ਵਿਧਾਇਕ ਬੈਲ ਗੱਡਿਆਂ ‘ਤੇ ਬੈਠ ਕੇ ਪਹੁੰਚੇ ਵਿਧਾਨ ਸਭਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦਾ ਅੱਜ ਚੌਥਾ ਦਿਨ ਵੀ ਹੰਗਾਮਿਆਂ ਭਰਪੂਰ ਰਿਹਾ। ਦੇਸ਼ ਵਿਚ ਵਧੀਆਂ ਪੈਟਰਲ ਤੇ ਡੀਜ਼ਲ ਦੀਆਂ ਕੀਮਤਾਂ ਅਤੇ ਪੰਜਾਬ ਸਰਕਾਰ ਵਲੋਂ ਪੈਟਰੋਲ ਡੀਜ਼ਲ ‘ਤੇ ਸਭ ਤੋਂ ਵੱਧ ਟੈਕਸ ਵਸੂਲਣ ਦੇ ਮਾਮਲੇ ‘ਤੇ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਕੈਪਟਨ ਸਰਕਾਰ ਨੂੰ ਘੇਰਿਆ। ਇਸ ਤੋਂ ਪਹਿਲਾਂ ਅਕਾਲੀ ਵਿਧਾਇਕ ਬਿਕਰਮ ਮਜੀਠੀਆ, ਸ਼ਰਨਜੀਤ ਢਿੱਲੋਂ ਸਣੇ ਹੋਰ ਵਿਧਾਇਕ ਬੈਲ ਗੱਡਿਆਂ ‘ਤੇ ਸਵਾਰ ਹੋ ਕੇ ਵਿਧਾਨ ਸਭਾ ਪਹੁੰਚੇ। ਅਕਾਲੀ ਵਿਧਾਇਕਾਂ ਨੇ ਮੰਗ ਕੀਤੀ ਕਿ ਸੂਬਾ ਅਤੇ ਕੇਂਦਰ ਦੋਨੋ ਸਰਕਾਰਾਂ ਪੈਟਰੋਲ ਡੀਜ਼ਲ ‘ਤੇ ਟੈਕਸ ਘਟਾ ਕੇ ਆਮ ਲੋਕਾਂ ਨੂੰ ਕੁਝ ਰਾਹਤ ਦੇਣ। ਵਿਧਾਇਕਾਂ ਨੇ ਕਿਹਾ ਕਿ ਜਿਸ ਤਰੀਕੇ ਨਾਲ ਮਹਿੰਗਾਈ ਵਧ ਰਹੀ ਹੈ ਜਨਤਾ ਨੂੰ ਮੁੜ ਕੇ ਸਾਈਕਲ ਦੀ ਸਵਾਰੀ ਕਰਨੀ ਪਵੇਗੀ। ਇਸੇ ਦੌਰਾਨ ‘ਆਪ’ ਦੇ ਵਿਧਾਇਕਾਂ ਨੇ ਵੀ ਮਹਿੰਗਾਈ ਨੂੰ ਲੈ ਕੇ ਸਦਨ ਵਿਚੋਂ ਵਾਕ ਆਊਟ ਕੀਤਾ।

RELATED ARTICLES
POPULAR POSTS