16.8 C
Toronto
Friday, September 12, 2025
spot_img
Homeਹਫ਼ਤਾਵਾਰੀ ਫੇਰੀਰਾਕੇਸ਼ ਟਿਕੈਤ ਬੋਲੇ - ਲੰਬਾ ਚੱਲੇਗਾ ਕਿਸਾਨ ਅੰਦੋਲਨ

ਰਾਕੇਸ਼ ਟਿਕੈਤ ਬੋਲੇ – ਲੰਬਾ ਚੱਲੇਗਾ ਕਿਸਾਨ ਅੰਦੋਲਨ

ਪਾਰਲੀਮੈਂਟ ‘ਚ ਜਾ ਕੇ ਵੇਚਾਂਗੇ ਫਸਲ
ਨਵੀਂ ਦਿੱਲੀ : ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ ਅਤੇ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਨੂੰ ਭਲਕੇ ਸੌ ਦਿਨ ਹੋ ਜਾਣਗੇ। ਇਸੇ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨੀ ਸੰਘਰਸ਼ ਅਜੇ ਲੰਬਾ ਚੱਲੇਗਾ ਅਤੇ ਸਰਕਾਰ ਪਤਾ ਨਹੀਂ ਕਿੱਥੇ ਗੁਆਚ ਗਈ ਹੈ, ਅਸੀਂ ਤਾਂ ਸੰਸਦ ਵਿਚ ਜਾ ਕੇ ਆਪਣੀ ਫਸਲ ਵੇਚਾਂਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਕਿਸਾਨ ਨੂੰ ਆਪਣੀ ਫਸਲ ਕਿਤੇ ਵੀ ਵੇਚਣ ਲਈ ਕਹਿ ਰਹੀ ਹੈ ਤਾਂ ਕਿਸਾਨ ਸੰਸਦ ਵਿਚ ਜਾ ਕੇ ਆਪਣੀ ਫਸਲ ਵੇਚਣਗੇ। ਕਿਸਾਨ ਆਗੂ ਨੇ ਕਿਹਾ ਕਿ ਮਹਿੰਗਾਈ ਦਿਨੋਂ ਦਿਨ ਵਧਦੀ ਜਾ ਰਹੀ ਹੈ ਅਤੇ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਅਸਮਾਨੀਂ ਚੜ੍ਹ ਗਈਆਂ ਹਨ। ਜ਼ਿਕਰਯੋਗ ਹੈ ਕਿ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਨੇ ਗਰਮੀ ਦੇ ਮੌਸਮ ਲਈ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ।
8 ਮਾਰਚ ਨੂੰ ਮਹਿਲਾ ਦਿਵਸ ‘ਤੇ ਬੀਬੀਆਂ ਸੰਭਾਲਣਗੀਆਂ ਦਿੱਲੀ ਦੇ ਮੋਰਚੇ
ਚੰਡੀਗੜ੍ਹ : ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਪਿਛਲੇ ਪੰਜ ਮਹੀਨਿਆਂ ਤੋਂ ਸੰਘਰਸ਼ ਕਰ ਰਹੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਪੰਜਾਬ ਵਿੱਚ ਟੌਲ ਪਲਾਜ਼ਿਆਂ, ਕਾਰਪੋਰੇਟ ਘਰਾਣਿਆਂ ਅਤੇ ਭਾਜਪਾ ਦਫ਼ਤਰਾਂ ਸਣੇ 125 ਤੋਂ ਵੱਧ ਥਾਵਾਂ ‘ਤੇ ਧਰਨੇ ਜਾਰੀ ਹਨ। ਇਨ੍ਹਾਂ ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਆਪਣੇ ਹੱਕਾਂ ਲਈ ਕੌਮੀ ਰਾਜਧਾਨੀ ਵਿੱਚ ਲੜਾਈ ਲੜ ਰਿਹਾ ਹੈ। ਇਸ ਦੌਰਾਨ 250 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਕੇਂਦਰ ਸਰਕਾਰ ਆਪਣਾ ਅੜੀਅਲ ਵਤੀਰਾ ਛੱਡਣ ਲਈ ਤਿਆਰ ਨਹੀਂ। ਕਿਸਾਨ ਆਗੂਆਂ ਨੇ 8 ਮਾਰਚ ਨੂੰ ਮਹਿਲਾ ਦਿਵਸ ਮੌਕੇ ਬੀਬੀਆਂ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਪਹੁੰਚਣ ਦਾ ਸੱਦਾ ਦਿੱਤਾ। ਕਿਸਾਨ ਆਗੂ ਸੁਖਦੇਵ ਸਿੰਘ ਕੋਕਰੀ ਅਤੇ ਜਗਮੋਹਨ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂ ‘ਤੇ ਲਿਆਂਦੇ ਗਏ ਤਿੰਨੇ ਕਾਨੂੰਨ ਖੇਤੀਬਾੜੀ ਨੂੰ ਤਬਾਹ ਕਰ ਦੇਣਗੇ।

RELATED ARTICLES
POPULAR POSTS