28.1 C
Toronto
Sunday, October 5, 2025
spot_img
Homeਭਾਰਤਨਹੀਂ ਬੁੱਝ ਰਹੀ ਵਾਦੀ ਦੀ ਅੱਗ

ਨਹੀਂ ਬੁੱਝ ਰਹੀ ਵਾਦੀ ਦੀ ਅੱਗ

2ਜੰਮੂ ਕਸ਼ਮੀਰ ‘ਚ ਮੁਕਾਬਲੇ ਦੌਰਾਨ ਦੋ ਜਵਾਨ ਸ਼ਹੀਦ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਵਿਚ ਸੁਲਘ ਰਹੀ ਹਿੰਸਾ ਦੀ ਅੱਗ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਇਸ ਦਰਮਿਆਨ ਅੱਜ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਏ ਇਕ ਮੁਕਾਬਲੇ ਦੌਰਾਨ ਦੋ ਜਵਾਨ ਸ਼ਹੀਦ ਹੋ ਗਏ ਹਨ। ਜਦਕਿ ਇੱਕ ਅੱਤਵਾਦੀ ਨੂੰ ਵੀ ਮਾਰ ਦਿੱਤਾ ਗਿਆ ਹੈ। ਇਹ ਘਟਨਾ ਜੰਮੂ ਕਸ਼ਮੀਰ ਦੇ ਕੁੱਪਵਾੜਾ ‘ਚ ਵਾਪਰੀ ਹੈ। ਸੁਰੱਖਿਆ ਏਜੰਸੀਆਂ ਨੇ ਇਸ ਇਲਾਕੇ ਵਿਚ ਅੱਤਵਾਦੀਆਂ ਦੇ ਮੌਜੂਦ ਹੋਣ ਦੀ ਸੂਚਨਾ ਮਿਲਣ ‘ਤੇ ਸਰਚ ਅਪ੍ਰੇਸ਼ਨ ਚਲਾਇਆ ਸੀ। ਇਸੇ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਫੋਰਸਾਂ ‘ਤੇ ਹਮਲਾ ਕਰ ਦਿੱਤਾ। ਹਿਜਬੁਲ ਕਮਾਂਡਰ ਬੁਰਹਾਨ ਦੀ ਮੌਤ ਤੋਂ ਬਾਅਦ ਵਿਗੜੇ ਘਾਟੀ ਦੇ ਹਾਲਾਤ ਸ਼ਾਂਤ ਨਹੀਂ ਹੋ ਰਹੇ ਹਨ। ਘਾਟੀ ਵਿਚ 31ਵੇਂ ਦਿਨ ਵੀ ਕਰਫਿਊ ਜਾਰੀ ਹੈ।

RELATED ARTICLES
POPULAR POSTS